ਤਾਜਾ ਖਬਰਾਂ
ਅਜਨਾਲਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡੀ ਸਿਆਸੀ ਸਫ਼ਲਤਾ ਮਿਲੀ, ਜਦੋਂ ਖੇਤਰ ਦੇ ਪ੍ਰਮੁੱਖ ਮਹਿਤਾ ਅਤੇ ਚੋਪੜਾ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਦਾ ਸਾਥ ਛੱਡ ਕੇ 'ਆਪ' ਦਾ ਪੱਲਾ ਫੜ ਲਿਆ। ਪਾਰਟੀ ਦੇ ਸ਼ਹਿਰੀ ਪ੍ਰਧਾਨ ਅਮਿਤ ਔਲ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਰਸਮੀ ਸਵਾਗਤ ਕੀਤਾ।
ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੇ ਆਉਣ ਨਾਲ ਅਜਨਾਲਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸਾਰੇ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਦੂਜੇ ਪਾਸੇ, 'ਆਪ' ਵਿੱਚ ਸ਼ਾਮਲ ਹੋਏ ਰਮਨ ਮਹਿਤਾ ਨੇ ਆਖਿਆ ਕਿ ਸੂਬਾ ਸਰਕਾਰ ਅਤੇ ਹਲਕਾ ਵਿਧਾਇਕ ਵੱਲੋਂ ਸ਼ਹਿਰ ਦੇ ਕਰਵਾਏ ਜਾ ਰਹੇ ਰੋਜ਼ਮੱਰਾ ਦੇ ਵਿਕਾਸ ਕਾਰਜਾਂ ਨੂੰ ਵੇਖਦਿਆਂ ਹੀ ਉਨ੍ਹਾਂ ਨੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਨਾਲ ਚੱਲਣ ਦਾ ਮਨ ਬਣਾਇਆ ਹੈ।
Get all latest content delivered to your email a few times a month.