IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਇਟਲੀ 'ਚ ਵਾਪਰੇ ਦਰਦਨਾਕ ਹਾਦਸੇ 'ਚ ਮੋਗਾ ਦੇ ਰਣਵੀਰ ਸਿੰਘ...

ਇਟਲੀ 'ਚ ਵਾਪਰੇ ਦਰਦਨਾਕ ਹਾਦਸੇ 'ਚ ਮੋਗਾ ਦੇ ਰਣਵੀਰ ਸਿੰਘ ਦੀ ਮੌਤ: ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮ੍ਰਿਤਕ ਦੇਹ ਪੰਜਾਬ ਲਿਆਉਣ ਦੀ ਗੁਹਾਰ

Admin User - Aug 24, 2026 12:35 PM
IMG

ਇਟਲੀ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਨਾਗਲ ਨਾਲ ਸਬੰਧਤ 44 ਸਾਲਾ ਰਣਵੀਰ ਸਿੰਘ ਦੀ ਦਰਦਨਾਕ ਮੌਤ ਹੋ ਗਈ। ਉਹ ਪਿਛਲੇ 26 ਸਾਲਾਂ ਤੋਂ ਇਟਲੀ ਦੇ ਕੈਸਟੀਗਲੀਓਨ (Castiglione) ਸ਼ਹਿਰ ਵਿੱਚ ਇੱਕ ਜੁਰਾਬਾਂ ਦੀ ਫੈਕਟਰੀ ਵਿੱਚ ਮਿਹਨਤ-ਮਜ਼ਦੂਰੀ ਕਰ ਰਿਹਾ ਸੀ। ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਦਿਆਂ ਹੀ ਪੂਰੇ ਨਿਹਾਲ ਸਿੰਘ ਵਾਲਾ ਇਲਾਕੇ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ, 21 ਅਗਸਤ ਨੂੰ ਰਣਵੀਰ ਸਿੰਘ ਆਪਣੀ ਪਤਨੀ ਅਤੇ ਬੱਚਿਆਂ ਨਾਲ ਉਨ੍ਹਾਂ ਲਈ ਪੜ੍ਹਾਈ ਦੀਆਂ ਕਿਤਾਬਾਂ ਖਰੀਦਣ ਬਾਜ਼ਾਰ ਗਿਆ ਸੀ। ਜਿਵੇਂ ਹੀ ਉਹ ਦੁਕਾਨ ਤੋਂ ਬਾਹਰ ਆ ਕੇ ਆਪਣੀ ਗੱਡੀ ਦਾ ਦਰਵਾਜ਼ਾ ਖੋਲ੍ਹਣ ਲੱਗਾ, ਤਾਂ ਪਿੱਛੋਂ ਆ ਰਹੀ ਇੱਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਐਨੀ ਭਿਆਨਕ ਸੀ ਕਿ ਰਣਵੀਰ ਕਈ ਫੁੱਟ ਉੱਪਰ ਉੱਛਲ ਕੇ ਹੇਠਾਂ ਡਿੱਗਿਆ ਅਤੇ ਸਿਰ 'ਚ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।


ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਤਿੰਨ ਧੀਆਂ (19, 12 ਅਤੇ 8 ਸਾਲ) ਛੱਡ ਗਿਆ ਹੈ, ਜਿਨ੍ਹਾਂ ਵਿੱਚੋਂ ਵੱਡੀ ਧੀ ਪਾਇਲਟ ਦਾ ਕੋਰਸ ਕਰ ਰਹੀ ਹੈ। ਪਿੰਡ ਨਾਗਲ ਵਿਖੇ ਰਹਿ ਰਹੇ ਮਾਪਿਆਂ ਨੇ ਦੱਸਿਆ ਕਿ ਰਣਵੀਰ ਅਜੇ ਇੱਕ ਮਹੀਨਾ ਪਹਿਲਾਂ ਹੀ ਪੰਜਾਬ ਤੋਂ ਛੁੱਟੀ ਕੱਟ ਕੇ ਵਾਪਸ ਇਟਲੀ ਗਿਆ ਸੀ। ਪੀੜਤ ਪਰਿਵਾਰ ਨੇ ਭਾਰਤ ਸਰਕਾਰ ਅਤੇ ਕੇਂਦਰੀ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਰਣਵੀਰ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਪੰਜਾਬ ਲਿਆਉਣ ਵਿੱਚ ਮਦਦ ਕੀਤੀ ਜਾਵੇ ਅਤੇ ਪਰਿਵਾਰ ਨੂੰ ਇਟਲੀ ਦਾ ਵੀਜ਼ਾ ਦਿਵਾਇਆ ਜਾਵੇ ਤਾਂ ਜੋ ਉਹ ਉੱਥੇ ਇਕੱਲੇ ਰਹਿ ਗਏ ਬੱਚਿਆਂ ਦੀ ਦੇਖਭਾਲ ਕਰ ਸਕਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.