ਤਾਜਾ ਖਬਰਾਂ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਵਿੱਚ ਲੱਗੇ ਤਿੰਨ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 9 ਗੈਰ-ਕਾਨੂੰਨੀ ਪਿਸਤੌਲ ਅਤੇ 6.311 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਆਪਣੇ ਆਕਾਵਾਂ (ਹੈਂਡਲਰਾਂ) ਦੇ ਲਗਾਤਾਰ ਸੰਪਰਕ ਵਿੱਚ ਸਨ। ਇਹ ਮੁਲਜ਼ਮ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਅੱਗੇ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦੀ ਸਪਲਾਈ ਕਰਦੇ ਸਨ।
ਇਸ ਕਾਰਵਾਈ ਤਹਿਤ ਥਾਣਾ ਕੈਂਟ ਅਤੇ ਥਾਣਾ ਛੇਹਰਟਾ ਵਿਖੇ ਕੁੱਲ ਤਿੰਨ ਵੱਖ-ਵੱਖ ਐੱਫ.ਆਈ.ਆਰ. (FIRs) ਦਰਜ ਕੀਤੀਆਂ ਗਈਆਂ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗਿਰੋਹ ਦੇ ਅਗਲੇ-ਪਿਛਲੇ ਸਬੰਧਾਂ (backward and forward linkages) ਨੂੰ ਖੰਗਾਲਣ ਅਤੇ ਇਸ ਵਿੱਚ ਸ਼ਾਮਲ ਹੋਰਾਂ ਤਸਕਰਾਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਸੂਬੇ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਅਜਿਹੇ ਗੈਰ-ਕਾਨੂੰਨੀ ਨੈੱਟਵਰਕਾਂ ਨੂੰ ਜੜ੍ਹੋਂ ਖ਼ਤਮ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ ਹੈ।
Get all latest content delivered to your email a few times a month.