IMG-LOGO
ਹੋਮ ਪੰਜਾਬ: ਸੱਜਣ ਕੁਮਾਰ ਨੂੰ 'ਰੋਲ ਮਾਡਲ' ਦੱਸਣ 'ਤੇ ਭਖੀ ਸਿਆਸਤ: ਧਾਲੀਵਾਲ...

ਸੱਜਣ ਕੁਮਾਰ ਨੂੰ 'ਰੋਲ ਮਾਡਲ' ਦੱਸਣ 'ਤੇ ਭਖੀ ਸਿਆਸਤ: ਧਾਲੀਵਾਲ ਦਾ ਕਾਂਗਰਸ 'ਤੇ ਤਿੱਖਾ ਨਿਸ਼ਾਨਾ, ਰਾਹੁਲ ਗਾਂਧੀ ਨੂੰ ਦਿੱਤੀ ਚੁਣੌਤੀ

Admin User - Aug 24, 2026 01:48 PM
IMG

ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਕਥਿਤ ਤੌਰ 'ਤੇ 'ਰੋਲ ਮਾਡਲ' ਆਖੇ ਜਾਣ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਸਿਆਸੀ ਭੂਚਾਲ ਆ ਗਿਆ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਬਿਆਨ ਦੀ ਕਰੜੀ ਨਿੰਦਾ ਕਰਦਿਆਂ ਕਾਂਗਰਸ ਲੀਡਰਸ਼ਿਪ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ, ਅਜਿਹੇ ਵਿੱਚ ਦੰਗਿਆਂ ਦੇ ਮੁਲਜ਼ਮ ਨੂੰ ਆਦਰਸ਼ ਦੱਸਣਾ ਸਿੱਖ ਭਾਈਚਾਰੇ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਬਰਾਬਰ ਹੈ।


ਕੁਲਦੀਪ ਧਾਲੀਵਾਲ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਸੰਭਾਵੀ ਪੰਜਾਬ ਦੌਰੇ 'ਤੇ ਤੰਜ ਕੱਸਦਿਆਂ ਕਿਹਾ ਕਿ ਜੇਕਰ ਕਾਂਗਰਸ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਮੰਨਦੀ ਹੈ, ਤਾਂ ਰਾਹੁਲ ਗਾਂਧੀ ਨੂੰ ਪੰਜਾਬ ਆਉਂਦੇ ਸਮੇਂ ਆਪਣੀ ਬੱਸ ਦੇ ਅੱਗੇ ਉਸ ਦੀ ਫੋਟੋ ਲਗਾ ਕੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਦੀ ਅਸਲ ਮਾਨਸਿਕਤਾ ਅਤੇ ਚਿਹਰੇ ਦਾ ਪਤਾ ਲੱਗ ਜਾਵੇਗਾ।


'ਆਪ' ਨੇਤਾ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਚੁੱਪ 'ਤੇ ਹੈਰਾਨੀ ਜਤਾਉਂਦਿਆਂ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਗਟ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਤੋਂ ਆਪਣਾ ਰੁਖ਼ ਸਪੱਸ਼ਟ ਕਰਨ ਦੀ ਮੰਗ ਕੀਤੀ। ਧਾਲੀਵਾਲ ਨੇ ਪੁੱਛਿਆ ਕਿ ਜੇਕਰ ਇਹ ਬਿਆਨ ਪਾਰਟੀ ਦੀ ਨੀਤੀ ਦੇ ਖ਼ਿਲਾਫ਼ ਹੈ ਤਾਂ ਪੰਜਾਬੀ ਕਾਂਗਰਸੀ ਨੇਤਾ ਹੁੱਡਾ ਵਿਰੁੱਧ ਕਾਰਵਾਈ ਦੀ ਮੰਗ ਕਿਉਂ ਨਹੀਂ ਕਰ ਰਹੇ? ਉਨ੍ਹਾਂ ਆਖਿਆ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਗੰਭੀਰ ਮੁੱਦੇ 'ਤੇ ਕਾਂਗਰਸ ਨੂੰ ਦੇਸ਼ ਸਾਹਮਣੇ ਸਥਿਤੀ ਸਪੱਸ਼ਟ ਕਰਨੀ ਪਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.