IMG-LOGO
ਹੋਮ ਪੰਜਾਬ: ਫ਼ਿਰੋਜ਼ਪੁਰ 'ਚ ਮਰਹੂਮ ਕਬੱਡੀ ਖਿਡਾਰੀ ਦੇ ਘਰ ਪਹੁੰਚੇ ਸੀਐੱਮ ਮਾਨ:...

ਫ਼ਿਰੋਜ਼ਪੁਰ 'ਚ ਮਰਹੂਮ ਕਬੱਡੀ ਖਿਡਾਰੀ ਦੇ ਘਰ ਪਹੁੰਚੇ ਸੀਐੱਮ ਮਾਨ: ਪਰਿਵਾਰ ਨਾਲ ਕੀਤਾ ਦੁੱਖ ਸਾਂਝਾ; ਪਿੰਡ 'ਚ ਖੇਡ ਸਟੇਡੀਅਮ ਅਤੇ ਪਤਨੀ ਨੂੰ ਸਰਕਾਰੀ ਨੌਕਰੀ ਦਾ...

Admin User - Aug 24, 2026 02:48 PM
IMG

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਤੂਤ (ਗੁਰਜੀਤ ਸਿੰਘ ਤੂਤ) ਦੇ ਬੇਵਕਤੇ ਅਕਾਲ ਚਲਾਣੇ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਿਰੋਜ਼ਪੁਰ ਸਥਿਤ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਸੀਐੱਮ ਮਾਨ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ।


ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਆਖਿਆ ਕਿ ਹੋਣਹਾਰ ਖਿਡਾਰੀ ਦੇ ਵਿਛੋੜੇ ਦਾ ਘਾਟਾ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਐਲਾਨ ਕੀਤਾ ਕਿ ਮਰਹੂਮ ਖਿਡਾਰੀ ਦੀਆਂ ਯਾਦਾਂ ਨੂੰ ਤਾਜ਼ਾ ਰੱਖਣ ਲਈ ਫ਼ਿਰੋਜ਼ਪੁਰ ਦੇ ਪਿੰਡ ਤੂਤ ਵਿਖੇ ਇੱਕ ਆਧੁਨਿਕ ਖੇਡ ਸਟੇਡੀਅਮ ਉਸਾਰਿਆ ਜਾਵੇਗਾ। ਇਸ ਦੇ ਨਾਲ ਹੀ ਪਰਿਵਾਰ ਨੂੰ ਆਰਥਿਕ ਸਹਾਰਾ ਦੇਣ ਲਈ ਉਨ੍ਹਾਂ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।


ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਦੇ ਅਚਾਨਕ ਦਿਹਾਂਤ ਨਾਲ ਪੂਰੇ ਖੇਡ ਜਗਤ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਸ ਮਾਣਮੱਤੇ ਖਿਡਾਰੀ ਦਾ ਖੇਡਾਂ ਵਿੱਚ ਪਾਇਆ ਯੋਗਦਾਨ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ ਦੀ ਅਰਦਾਸ ਵੀ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.