IMG-LOGO
ਹੋਮ ਪੰਜਾਬ: ਅੰਮ੍ਰਿਤਸਰ 'ਚ ਦਰਦਨਾਕ ਵਾਰਦਾਤ: ਘਰੋਂ ਬੁਲਾ ਕੇ 15-16 ਲੋਕਾਂ ਨੇ...

ਅੰਮ੍ਰਿਤਸਰ 'ਚ ਦਰਦਨਾਕ ਵਾਰਦਾਤ: ਘਰੋਂ ਬੁਲਾ ਕੇ 15-16 ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਸੰਦੀਪ ਦਾ ਕਤਲ; CCTV ਜਾਂਚ 'ਚ ਜੁਟੀ ਪੁਲਿਸ

Admin User - Aug 25, 2026 11:18 AM
IMG

ਅੰਮ੍ਰਿਤਸਰ: ਸ਼ਹਿਰ ਦੇ ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਇਲਾਕੇ ਵਿੱਚ ਗੁੰਡਾਗਰਦੀ ਦਾ ਖੂਨੀ ਖੇਡ ਸਾਹਮਣੇ ਆਇਆ ਹੈ, ਜਿੱਥੇ ਸੰਦੀਪ ਸਿੰਘ ਨਾਮਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਸ ਦੇ ਹੀ ਇੱਕ ਜਾਣਕਾਰ ਨੌਜਵਾਨ ਨੇ ਉਸ ਨੂੰ ਘਰੋਂ ਬੁਲਾ ਕੇ ਲਿਜਾਇਆ ਸੀ, ਜਿਸ ਤੋਂ ਬਾਅਦ 15 ਤੋਂ 16 ਅਣਪਛਾਤੇ ਵਿਅਕਤੀਆਂ ਨੇ ਮਿਲ ਕੇ ਉਸ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਂਦੇ ਸਮੇਂ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।


ਮ੍ਰਿਤਕ ਦੀ ਧਰਮ ਭੈਣ ਬਲਜੀਤ ਕੌਰ ਨੇ ਦੱਸਿਆ ਕਿ ਘਟਨਾ ਤੋਂ ਕੁਝ ਚਿਰ ਪਹਿਲਾਂ ਸੰਦੀਪ ਆਪਣੇ ਇੱਕ ਸਾਥੀ ਨਾਲ ਘਰ ਦੇ ਬਾਹਰੋਂ ਲੰਘਿਆ ਸੀ। ਕੁਝ ਹੀ ਸਮੇਂ ਬਾਅਦ ਸੂਚਨਾ ਮਿਲੀ ਕਿ ਉਸ 'ਤੇ ਖੂਨੀ ਹਮਲਾ ਹੋਇਆ ਹੈ। ਮ੍ਰਿਤਕ ਦੇ ਸਰੀਰ ਅਤੇ ਸਿਰ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ ਅਤੇ ਜ਼ਿਆਦਾ ਖੂਨ ਵਹਿਣ ਕਾਰਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਇਲਾਕੇ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਘਾਲਣ ਅਤੇ ਨਾਲ ਗਏ ਨੌਜਵਾਨ ਤੋਂ ਪੁੱਛਗਿੱਛ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਕਤਲ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।


ਘਟਨਾ ਦੀ ਇਲਾਕਾ ਪੁਲਿਸ ਨੇ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਗੇਟ ਹਕੀਮਾਂ ਦੇ ਪੁਲਿਸ ਅਧਿਕਾਰੀ ਅਨੁਸਾਰ ਮ੍ਰਿਤਕ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ ਅਤੇ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਦਾ ਖਦਸ਼ਾ ਹੈ, ਪਰ ਅਸਲ ਵਜ੍ਹਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਹਮਲਾਵਰਾਂ ਦੀ ਪਛਾਣ ਕਰਕੇ ਜਲਦ ਹੀ ਮਾਮਲਾ ਦਰਜ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.