IMG-LOGO
ਹੋਮ ਪੰਜਾਬ: ਅੰਮ੍ਰਿਤਸਰ 'ਚ ਵਿਅਕਤੀ ਨੇ ਸਹੁਰੇ ਘਰ ਫਾਹਾ ਲਗਾ ਕੇ ਕੀਤੀ...

ਅੰਮ੍ਰਿਤਸਰ 'ਚ ਵਿਅਕਤੀ ਨੇ ਸਹੁਰੇ ਘਰ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ: ਮੌਤ ਤੋਂ ਪਹਿਲਾਂ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਕੀਤੀ ਅਪਲੋਡ, ਸਹੁਰਾ ਪਰਿਵਾਰ ਫ਼ਰਾਰ

Admin User - Aug 25, 2026 02:41 PM
IMG

ਅੰਮ੍ਰਿਤਸਰ: ਸ਼ਹਿਰ ਦੇ ਵੇਰਕਾ ਇਲਾਕੇ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਆਪਣੇ ਸਹੁਰੇ ਘਰ ਫਾਹਾ ਲਗਾ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਤਜਿੰਦਰ ਸਿੰਘ ਵਜੋਂ ਹੋਈ ਹੈ। ਖ਼ੁਦਕੁਸ਼ੀ ਕਰਨ ਤੋਂ ਕੁਝ ਸਮਾਂ ਪਹਿਲਾਂ ਤਜਿੰਦਰ ਨੇ ਇੱਕ ਵੀਡੀਓ ਰਿਕਾਰਡ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ, ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਆਪਣੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।


ਜਾਣਕਾਰੀ ਅਨੁਸਾਰ ਤਜਿੰਦਰ ਦਾ ਵਿਆਹ ਲਗਭਗ 15 ਸਾਲ ਪਹਿਲਾਂ ਗੁੱਜਰਪੁਰਾ ਵਿਖੇ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਮ੍ਰਿਤਕ ਦੇ ਛੋਟੇ ਭਰਾ ਕੁਲਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਸ ਦੇ ਭਰਾ ਨੂੰ ਪਤਨੀ ਅਤੇ ਸਹੁਰੇ ਪਰਿਵਾਰ ਵੱਲੋਂ ਲੰਮੇ ਸਮੇਂ ਤੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ। ਐਤਵਾਰ ਸ਼ਾਮ ਨੂੰ ਤਜਿੰਦਰ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ। ਪਰਿਵਾਰ ਦਾ ਕਹਿਣਾ ਹੈ ਕਿ ਸਹੁਰੇ ਪਰਿਵਾਰ ਨੇ ਮੌਤ ਦੀ ਖ਼ਬਰ ਤੱਕ ਨਹੀਂ ਦਿੱਤੀ ਅਤੇ ਉਨ੍ਹਾਂ ਨੂੰ ਗੁਆਂਢੀਆਂ ਅਤੇ ਅਣਜਾਣ ਫੋਨ ਕਾਲ ਰਾਹੀਂ ਘਟਨਾ ਦਾ ਪਤਾ ਲੱਗਿਆ। ਵਾਰਦਾਤ ਤੋਂ ਬਾਅਦ ਸਹੁਰਾ ਪਰਿਵਾਰ ਘਰ ਛੱਡ ਕੇ ਫ਼ਰਾਰ ਦੱਸਿਆ ਜਾ ਰਿਹਾ ਹੈ।


ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਮ੍ਰਿਤਕ ਵੱਲੋਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਗਈ ਵੀਡੀਓ ਨੂੰ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ। ਪਰਿਵਾਰ ਦੇ ਬਿਆਨਾਂ ਅਤੇ ਵਾਇਰਲ ਵੀਡੀਓ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.