ਤਾਜਾ ਖਬਰਾਂ
ਪੰਜਾਬ ਵਿੱਚ ਕਥਿਤ ਰੀਅਲ ਅਸਟੇਟ ਬੇਨਿਯਮੀਆਂ ਅਤੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੱਡੀ ਕਾਰਵਾਈ ਕਰਦਿਆਂ ਸੂਬੇ ਦੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਅਤੇ ਮੌਜੂਦਾ ਵਧੀਕ ਮੁੱਖ ਸਕੱਤਰ (ਮਾਲੀਆ) ਅਨੁਰਾਗ ਵਰਮਾ ਨੂੰ ਸੰਮਨ ਜਾਰੀ ਕੀਤਾ ਹੈ। ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ 31 ਅਗਸਤ ਨੂੰ ਈ.ਡੀ. ਦੇ ਜਲੰਧਰ ਜ਼ੋਨਲ ਦਫ਼ਤਰ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ 2007 ਬੈਚ ਦੀ ਆਈ.ਏ.ਐੱਸ. ਅਧਿਕਾਰੀ ਕੰਵਲਪ੍ਰੀਤ ਬਰਾੜ ਨੂੰ ਵੀ 27 ਅਗਸਤ ਨੂੰ ਮੁੜ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਜਾਂਚ ਏਜੰਸੀ ਨੇ ਹਾਲ ਹੀ ਵਿੱਚ ਸਨਟੇਕ ਸਿਟੀ, ਅਲਟਸ ਸਪੇਸ ਬਿਲਡਰਜ਼ ਅਤੇ ਧੀਰ ਕੰਸਟ੍ਰਕਸ਼ਨ ਵਰਗੀਆਂ ਵੱਡੀਆਂ ਨਿਰਮਾਣ ਕੰਪਨੀਆਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਇਹ ਪਹਿਲਾ ਮੌਕਾ ਹੈ ਜਦੋਂ ਇਸ ਮਾਮਲੇ 'ਚ ਈ.ਡੀ. ਨੇ ਅਨੁਰਾਗ ਵਰਮਾ ਨੂੰ ਤਲਬ ਕੀਤਾ ਹੈ। ਜ਼ਿਕਰਯੋਗ ਹੈ ਕਿ ਕਥਿਤ ਬੇਨਿਯਮੀਆਂ ਦੇ ਸਮੇਂ ਵਰਮਾ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਵਜੋਂ ਤਾਇਨਾਤ ਸਨ। ਏਜੰਸੀ ਹੁਣ ਪ੍ਰੋਜੈਕਟਾਂ ਦੀਆਂ ਮੰਜ਼ੂਰੀਆਂ ਅਤੇ ਨਿਯਮਾਂ ਦੀਆਂ ਹੋਈਆਂ ਉਲੰਘਣਾਵਾਂ ਵਿੱਚ ਅਧਿਕਾਰੀਆਂ ਦੀ ਭੂਮਿਕਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਇਸ ਤੋਂ ਪਹਿਲਾਂ 18 ਅਗਸਤ ਨੂੰ ਵੀ ਈ.ਡੀ. ਨੇ ਮੌਜੂਦਾ ਸਿਹਤ ਸਕੱਤਰ ਕੰਵਲਪ੍ਰੀਤ ਬਰਾੜ ਤੋਂ ਜਲੰਧਰ ਦਫ਼ਤਰ 'ਚ ਲਗਭਗ 9 ਘੰਟੇ ਤੱਕ ਪੁੱਛਗਿੱਛ ਕੀਤੀ ਸੀ। ਬਰਾੜ ਸਾਲ 2024 ਵਿੱਚ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ चुके ਹਨ। ਅਦਾਲਤੀ ਜਾਂਚ ਏਜੰਸੀ ਵੱਲੋਂ ਇਸ ਵਾਰ ਉਨ੍ਹਾਂ ਨੂੰ ਸੀ.ਐੱਲ.ਯੂ. (CLU) ਪ੍ਰਵਾਨਗੀਆਂ ਅਤੇ ਲੇਆਉਟ ਤਬਦੀਲੀਆਂ ਨਾਲ ਸਬੰਧਤ ਜ਼ਰੂਰੀ ਰਿਕਾਰਡ ਤੇ ਵਾਧੂ ਦਸਤਾਵੇਜ਼ ਨਾਲ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।
Get all latest content delivered to your email a few times a month.