IMG-LOGO
ਹੋਮ ਪੰਜਾਬ: ਰੱਖੜ ਪੁੰਨਿਆ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ...

ਰੱਖੜ ਪੁੰਨਿਆ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ 'ਚ 3 ਦਿਨਾਂ ਛੁੱਟੀ ਦਾ ਐਲਾਨ, 28 ਅਗਸਤ ਨੂੰ ਪਹੁੰਚਣਗੇ ਸੀ.ਐੱਮ. ਮਾਨ

Admin User - Aug 26, 2026 11:20 AM
IMG

ਇਤਿਹਾਸਕ ਅਸਥਾਨ ਬਾਬਾ ਬਕਾਲਾ ਸਾਹਿਬ ਵਿਖੇ ਮਨਾਏ ਜਾ ਰਹੇ ਸਾਲਾਨਾ ਰੱਖੜ ਪੁੰਨਿਆ ਮੇਲੇ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ ਖੇਤਰ ਦੇ 18 ਵਿੱਦਿਅਕ ਅਦਾਰਿਆਂ ਵਿੱਚ 27 ਤੋਂ 29 ਅਗਸਤ 2026 ਤੱਕ ਤਿੰਨ ਦਿਨਾਂ ਲਈ ਪੜ੍ਹਾਈ ਮੁਅੱਤਲ ਰਹੇਗੀ। ਮੇਲੇ ਦੌਰਾਨ ਸ਼ਰਧਾਲੂਆਂ ਦੀ ਭਾਰੀ ਆਮਦ, ਟ੍ਰੈਫਿਕ ਵਿਵਸਥਾ ਅਤੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ।


ਪ੍ਰਸ਼ਾਸਨ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸ਼ਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆਂ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀਟੀਬੀ ਸਕੂਲ ਬਾਬਾ ਬਕਾਲਾ, ਨਿਊ ਸੈਂਚੁਰੀ ਪਬਲਿਕ ਸਕੂਲ ਛਾਪਿਆਂਵਾਲੀ, ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ, ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ, ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ, ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ (ਲੜਕੇ), ਸਰਕਾਰੀ ਐਲੀਮੈਂਟਰੀ ਸਕੂਲ ਛਾਪਿਆਂਵਾਲੀ, ਸਰਕਾਰੀ ਐਲੀਮੈਂਟਰੀ ਸਕੂਲ ਉਮਰਾਨੰਗਲ, ਸਰਕਾਰੀ ਐਲੀਮੈਂਟਰੀ ਸਕੂਲ ਠੱਠੀਆਂ, ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਲੜਕੇ) ਅਤੇ ਸਰਕਾਰੀ ਐਲੀਮੈਂਟਰੀ ਸਕੂਲ ਸਠਿਆਲਾ (ਉੱਤਰੀ) ਵਿੱਚ ਛੁੱਟੀ ਰਹੇਗੀ।


ਮੇਲੇ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਚੇਚੇ ਤੌਰ 'ਤੇ ਪਹੁੰਚਣਗੇ। ਪ੍ਰਸ਼ਾਸਨ ਨੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਤਾਕੀਦ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.