ਤਾਜਾ ਖਬਰਾਂ
ਉੱਤਰੀ ਨੇਪਾਲ ਦੇ ਰਸੁਵਾ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਭੋਟੇਕੋਸ਼ੀ ਨਦੀ ਵਿੱਚ ਆਏ ਅਚਾਨਕ ਭਾਰੀ ਹੜ੍ਹ ਨੇ ਤਬਾਹੀ ਮਚਾ ਦਿੱਤੀ ਹੈ। ਨਦੀ ਦੇ ਤੇਜ਼ ਵਹਾਅ ਨੇ ਕਈ ਰਹਾਇਸ਼ੀ ਬਸਤੀਆਂ ਅਤੇ ਬੁਨਿਆਦੀ ਢਾਂਚੇ ਨੂੰ ਬੁਰੀ ਤਰ੍ਹਾਂ ਨੁਕਸਾਨਿਆ ਹੈ। ਹੁਣ ਤੱਕ ਪ੍ਰਸ਼ਾਸਨ ਵੱਲੋਂ 13 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਇਸ ਕੁਦਰਤੀ ਆਫ਼ਤ ਵਿੱਚ 1,000 ਤੋਂ ਵੱਧ ਲੋਕਾਂ ਦੇ ਵਹਿ ਜਾਣ ਦਾ ਗੰਭੀਰ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਉੱਤਰਗਯਾ ਗ੍ਰਾਮੀਣ ਨਗਰਪਾਲਿਕਾ ਦੀ ਉਪ ਪ੍ਰਧਾਨ ਚਮੇਲੀ ਗੁਰੂੰਗ ਅਨੁਸਾਰ ਹੜ੍ਹ ਦੀ ਲਪੇਟ 'ਚ ਆਉਣ ਨਾਲ ਸਿਆਫਰੂਬੇਸੀ, ਬੇਤਰਾਵਤੀ, ਮੈਲੁੰਗ, ਸਲੇਤਾਰ, ਸ਼ਾਂਤੀ ਬਾਜ਼ਾਰ, ਪੈਰੇਬੇਸੀ, ਖਲਤੀ ਬਸਤੀ, ਸੋਲੇ, ਤ੍ਰਿਸ਼ੂਲੀ ਅਤੇ ਬੱਤਰ ਸਮੇਤ ਲਗਭਗ ਇੱਕ ਦਰਜਨ ਖੇਤਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਮੌਕੇ 'ਤੇ ਪਹੁੰਚੀਆਂ ਰਾਹਤ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਵੱਡੇ ਪੱਧਰ 'ਤੇ ਖੋਜ ਅਤੇ ਬਚਾਅ ਅਭਿਆਨ ਚਲਾਇਆ ਜਾ ਰਿਹਾ ਹੈ।
ਸਥਾਨਕ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਕੁੱਲ ਮੌਤਾਂ, ਜ਼ਖ਼ਮੀਆਂ ਅਤੇ ਵਿੱਤੀ ਨੁਕਸਾਨ ਦੇ ਪੂਰੇ ਅਧਿਕਾਰਤ ਅੰਕੜੇ ਜਾਰੀ ਨਹੀਂ ਕੀਤੇ ਗਏ ਹਨ। ਹਾਲਾਂਕਿ ਮੌਕੇ ਤੋਂ ਆ ਰਹੀਆਂ ਤਸਵੀਰਾਂ, ਵੀਡੀਓਜ਼ ਅਤੇ ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਵੱਡੇ ਪੱਧਰ 'ਤੇ ਹੋਈ ਤਬਾਹੀ ਵੱਲ ਇਸ਼ਾਰਾ ਕਰਦੀ ਹੈ। ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।
Get all latest content delivered to your email a few times a month.