ਤਾਜਾ ਖਬਰਾਂ
ਮੀਟਿੰਗ ਦੌਰਾਨ ਕੈਨੇਡਾ ਵਿੱਚ ਅਪਰਾਧਿਕ ਨੈੱਟਵਰਕਾਂ ਨੂੰ ਤੋੜਨ ਲਈ ਸਰਕਾਰ ਦੀ ਰਣਨੀਤੀ, ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵਿਚਕਾਰ ਤਾਲਮੇਲ ਅਤੇ ਸਖ਼ਤ ਕਾਨੂੰਨੀ ਕਾਰਵਾਈ ਵਰਗੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਹੋਈ। ਇਸ ਮੌਕੇ ਕੈਨੇਡਾ ਦੀ ਲਿਬਰਲ ਪਾਰਟੀ ਦੇ ਨੈਸ਼ਨਲ ਵਾਈਸ-ਪ੍ਰੈਜ਼ੀਡੈਂਟ ਹਰਦਮ ਮਾਂਗਟ ਅਤੇ ਅਮਰਪ੍ਰੀਤ ਔਲਖ ਵੀ ਮੌਜੂਦ ਰਹੇ।
ਰੂਬੀ ਸਹੋਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਹੇਠ ਸੰਗਠਿਤ ਅਪਰਾਧ ਨਾਲ ਨਜਿੱਠਣ ਲਈ ਵੱਖ-ਵੱਖ ਪੱਧਰਾਂ ਦੀਆਂ ਸਰਕਾਰਾਂ ਅਤੇ ਸੁਰੱਖਿਆ ਏਜੰਸੀਆਂ ਨੂੰ ਇੱਕ ਸਾਂਝੇ ਮੰਚ ’ਤੇ ਲਿਆਂਦਾ ਗਿਆ ਹੈ। ਇਸ ਵਰਕਿੰਗ ਕਮੇਟੀ ਵਿੱਚ ਮੇਅਰਾਂ, ਸੂਬਾਈ ਮੰਤਰੀਆਂ, ਲੋਕ ਰੱਖਿਆ ਮੰਤਰੀ, ਸੰਸਦ ਮੈਂਬਰਾਂ, ਪੁਲਿਸ ਮੁਖੀਆਂ, ਆਰਸੀਐਮਪੀ ਅਤੇ ਸੀਬੀਐਸਏ ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਮੁਤਾਬਕ ਗੈਂਗਸਟਰਾਂ, ਜਬਰੀ ਵਸੂਲੀ ਕਰਨ ਵਾਲਿਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰ ਵੱਲੋਂ ਵਿੱਤੀ ਸਰੋਤ ਵੀ ਵਧਾਏ ਜਾ ਰਹੇ ਹਨ। ਕੈਨੇਡੀਅਨ ਸੰਸਦ ਵੱਲੋਂ ਅਪਰਾਧ ਨਾਲ ਨਜਿੱਠਣ ਲਈ ਕੀਤੀਆਂ ਕਾਨੂੰਨੀ ਤਬਦੀਲੀਆਂ ਬਾਰੇ ਵੀ ਮੀਟਿੰਗ ਵਿੱਚ ਜਾਣਕਾਰੀ ਸਾਂਝੀ ਕੀਤੀ ਗਈ।
ਦੀਵਾਨ ਅਤੇ ਪੱਲੀਝਿੱਕੀ ਨੇ ਦੱਸਿਆ ਕਿ ਕਾਨੂੰਨੀ ਤਬਦੀਲੀਆਂ ਤਹਿਤ ਪੁਲਿਸ ਨੂੰ ਸ਼ੱਕੀ ਵਿਅਕਤੀਆਂ ਅਤੇ ਅਪਰਾਧ ਨਾਲ ਜੁੜੀਆਂ ਥਾਵਾਂ ਦੀ ਜਾਂਚ ਤੇ ਤਲਾਸ਼ੀ ਲਈ ਵਧੇਰੇ ਪ੍ਰਭਾਵਸ਼ਾਲੀ ਅਧਿਕਾਰ ਦੇਣ ’ਤੇ ਜ਼ੋਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਮੁਲਜ਼ਮਾਂ ਦੀ ਜ਼ਮਾਨਤ ਅਤੇ ਅਪਰਾਧੀਆਂ ਦੀ ਸੁਧਾਰ ਪ੍ਰਕਿਰਿਆ ਨੂੰ ਲੈ ਕੇ ਵੀ ਸਖ਼ਤ ਪਹੁੰਚ ਅਪਣਾਉਣ ਦੀ ਗੱਲ ਕੀਤੀ ਗਈ।
ਮੀਟਿੰਗ ਵਿੱਚ ਕੈਨੇਡਾ ਅਤੇ ਅਮਰੀਕਾ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਸਾਂਝੀਆਂ ਕਾਰਵਾਈਆਂ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਰੂਬੀ ਸਹੋਤਾ ਨੇ ਕਿਹਾ ਕਿ ਸੰਗਠਿਤ ਅਪਰਾਧ ਨਾਲ ਜੁੜੇ ਤੱਤਾਂ ਖ਼ਿਲਾਫ਼ ਕਾਰਵਾਈ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਅਪਰਾਧੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਪਵਨ ਦੀਵਾਨ ਅਤੇ ਸਤਵੀਰ ਸਿੰਘ ਪੱਲੀਝਿੱਕੀ ਨੇ ਕਿਹਾ ਕਿ ਰੂਬੀ ਸਹੋਤਾ ਨਾਲ ਹੋਈ ਮੁਲਾਕਾਤ ਬੇਹੱਦ ਜਾਣਕਾਰੀਪੂਰਣ ਰਹੀ। ਉਨ੍ਹਾਂ ਮੁਤਾਬਕ ਕੈਨੇਡਾ ਵੱਲੋਂ ਗੈਂਗਸਟਰਵਾਦ, ਜਬਰੀ ਵਸੂਲੀ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਅਪਣਾਈ ਜਾ ਰਹੀ ਬਹੁ-ਪੱਖੀ ਰਣਨੀਤੀ ਅਤੇ ਵੱਖ-ਵੱਖ ਏਜੰਸੀਆਂ ਵਿਚਕਾਰ ਤਾਲਮੇਲ ਇਸ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।
ਦੀਵਾਨ ਨੇ ਕਿਹਾ ਕਿ ਸੰਗਠਿਤ ਅਪਰਾਧ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਖ਼ਤ ਕਾਨੂੰਨ, ਉਨ੍ਹਾਂ ਦਾ ਪ੍ਰਭਾਵਸ਼ਾਲੀ ਲਾਗੂਕਰਨ ਅਤੇ ਸੁਰੱਖਿਆ ਏਜੰਸੀਆਂ ਵਿਚਕਾਰ ਮਜ਼ਬੂਤ ਤਾਲਮੇਲ ਸਭ ਤੋਂ ਜ਼ਰੂਰੀ ਹੈ।
Get all latest content delivered to your email a few times a month.