ਤਾਜਾ ਖਬਰਾਂ
ਵਾਈਸ ਚੇਅਰਮੈਨ ਸ੍ਰੀ ਸੁਖਜੀਤ ਸਿੰਘ ਢਿੱਲਵਾਂ ਨੇ ਕਰਨਾਟਕਾ ਦਾ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਉਦੇਸ਼ ਸੋਲਰ ਐਨਰਜੀ ਰਾਹੀਂ ਖਾਣਾ ਤਿਆਰ ਕਰਨ ਵਾਲੇ ਮਾਡਲ ਦਾ ਅਧਿਐਨ ਕਰਨਾ ਅਤੇ ਇਸ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਹਾਸਲ ਕਰਨਾ ਸੀ।
ਇਸ ਦੌਰਾਨ ਉਨ੍ਹਾਂ ਨੇ ਬੈਂਗਲੁਰੂ ਸਥਿਤ ਟਾਟਾ ਟੈਕਨੋ ਪਾਰਕ ਕੰਪਨੀ ਦਾ ਦੌਰਾ ਕੀਤਾ, ਜਿੱਥੇ ਸੋਲਰ ਐਨਰਜੀ ਦੀ ਵਰਤੋਂ ਕਰਕੇ ਲਗਭਗ 10,000 ਤੋਂ 12,000 ਵਿਅਕਤੀਆਂ ਲਈ ਖਾਣਾ ਤਿਆਰ ਕੀਤਾ ਜਾਂਦਾ ਹੈ। ਚੇਅਰਮੈਨ ਸ੍ਰੀ ਢਿੱਲਵਾਂ ਨੇ ਇਸ ਆਧੁਨਿਕ ਤਕਨੀਕ ਅਤੇ ਸੋਲਰ ਮਾਡਲ ਦਾ ਬਾਰੀਕੀ ਨਾਲ ਅਧਿਐਨ ਕੀਤਾ।
ਇਸ ਮੌਕੇ ਵਾਈਸ ਚੇਅਰਮੈਨ ਸ੍ਰੀ ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ, ਜੋ ਸਕੂਲਾਂ ਵਿੱਚ ਮਿਡ-ਡੇ ਮੀਲ ਤਿਆਰ ਕਰਨ ਲਈ ਸੋਲਰ ਐਨਰਜੀ ਮਾਡਲ ਨੂੰ ਅਪਣਾਏਗਾ। ਇਸ ਪ੍ਰੋਜੈਕਟ ਨੂੰ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (PEDA) ਦੇ ਰਾਹੀਂ ਅੱਗੇ ਵਧਾਇਆ ਜਾਵੇਗਾ। ਇਸੇ ਉਦੇਸ਼ ਨਾਲ ਸੋਲਰ ਐਨਰਜੀ ਰਾਹੀਂ ਵੱਡੇ ਪੱਧਰ ’ਤੇ ਖਾਣਾ ਤਿਆਰ ਕਰਨ ਵਾਲੇ ਮਾਡਲ ਦਾ ਅਧਿਐਨ ਕਰਨ ਲਈ ਇਹ ਦੌਰਾ ਕੀਤਾ ਗਿਆ।
ਇਸ ਯੋਜਨਾ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਡ-ਡੇ ਮੀਲ ਦਾ ਖਾਣਾ ਸੋਲਰ ਐਨਰਜੀ ਰਾਹੀਂ ਤਿਆਰ ਕਰਨ ਵੱਲ ਕਦਮ ਚੁੱਕੇ ਜਾਣਗੇ। ਇਸ ਨਾਲ ਨਵਿਆਉਣਯੋਗ ਊਰਜਾ ਦੀ ਵਰਤੋਂ ਨੂੰ ਉਤਸ਼ਾਹ ਮਿਲਣ ਦੇ ਨਾਲ-ਨਾਲ ਰਵਾਇਤੀ ਈਂਧਨ ਦੀ ਖਪਤ ਘਟੇਗੀ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਵੇਗਾ।
ਇਸ ਮੌਕੇ ਮਾਸਟਰ ਹਰਦੀਪ ਸਿੰਘ ਜੀ, ਲੈਕਚਰਰ ਸ੍ਰੀ ਸੁਖਦੇਵ ਸਿੰਘ, ਰੈੱਡ ਕਰਾਸ ਦੇ ਸੈਕਟਰੀ ਸ੍ਰੀ ਮੰਦੀਪ ਮੌਂਗਾ ਜੀ ਅਤੇ ਸ੍ਰੀ ਗੁਰਪ੍ਰੀਤ ਸਿੰਘ ਸਿਵੀਆਂ ਵੀ ਹਾਜ਼ਰ ਸਨ।
Get all latest content delivered to your email a few times a month.