ਤਾਜਾ ਖਬਰਾਂ
ਭੈਣ-ਭਰਾ ਦੇ ਅਟੁੱਟ ਪਿਆਰ ਅਤੇ ਪਵਿੱਤਰ ਰਿਸ਼ਤੇ ਦੇ ਤਿਉਹਾਰ 'ਰੱਖੜੀ' ਦੇ ਖ਼ਾਸ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ (X) 'ਤੇ ਇੱਕ ਪੋਸਟ ਸਾਂਝੀ ਕਰਦਿਆਂ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਮੁਬਾਰਕਾਂ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਆਪਣੇ ਸੁਨੇਹੇ ਵਿੱਚ ਲਿਖਿਆ ਕਿ ਭੈਣਾਂ ਵੱਲੋਂ ਮਿਲੇ ਬੇਅੰਤ ਪਿਆਰ ਅਤੇ ਅਸੀਸਾਂ ਦੀ ਬਦੌਲਤ ਪੰਜਾਬ ਸਰਕਾਰ ਦਾ ਇਹ ਪੱਕਾ ਇਰਾਦਾ ਹੈ ਕਿ ਸੂਬੇ ਦੀਆਂ ਧੀਆਂ ਅਤੇ ਭੈਣਾਂ ਦੇ ਸਨਮਾਨ, ਹੱਕਾਂ ਅਤੇ ਸੁਰੱਖਿਆ ਲਈ ਹਮੇਸ਼ਾ ਡਟ ਕੇ ਕੰਮ ਕੀਤਾ ਜਾਵੇਗਾ।
CM ਮਾਨ ਨੇ ਆਖਿਆ ਕਿ ਪੰਜਾਬੀਆਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਉਨ੍ਹਾਂ ਦੀ ਸਰਕਾਰ ਦੀ ਇਮਾਨਦਾਰ ਸੋਚ ਹਮੇਸ਼ਾ ਸਮਰਪਿਤ ਰਹੇਗੀ। ਉਨ੍ਹਾਂ ਕਿਹਾ ਕਿ ਧੀਆਂ-ਭੈਣਾਂ ਦੀ ਖ਼ੁਸ਼ਹਾਲੀ ਅਤੇ ਉਨ੍ਹਾਂ ਨੂੰ ਆਰਥਿਕ ਤੇ ਸਮਾਜਿਕ ਤੌਰ 'ਤੇ ਮਜ਼ਬੂਤ ਕਰਨਾ ਸਰਕਾਰ ਦੀਆਂ ਮੁੱਖ ਪ੍ਰਾਥਮਿਕਤਾਵਾਂ ਵਿੱਚ ਸ਼ਾਮਲ ਹੈ।
Get all latest content delivered to your email a few times a month.