IMG-LOGO
ਹੋਮ ਪੰਜਾਬ: ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਦੀ ਅਚਾਨਕ ਵਿਗੜੀ ਸਿਹਤ, ਜਲੰਧਰ...

ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਦੀ ਅਚਾਨਕ ਵਿਗੜੀ ਸਿਹਤ, ਜਲੰਧਰ ਦੇ ਹਸਪਤਾਲ 'ਚ ਕਰਵਾਇਆ ਗਿਆ ਭਰਤੀ

Admin User - Aug 28, 2026 01:02 PM
IMG

ਫ਼ਰੀਦਕੋਟ ਤੋਂ ਸੰਸਦ ਮੈਂਬਰ (MP) ਸਰਬਜੀਤ ਸਿੰਘ ਖ਼ਾਲਸਾ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਜਲੰਧਰ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਖ਼ਾਲਸਾ ਨੇ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ 'ਵਾਰਿਸ ਪੰਜਾਬ ਦੇ' (ਅਕਾਲੀ ਦਲ) ਵੱਲੋਂ ਆਯੋਜਿਤ ਵਿਸ਼ਾਲ ਪੰਥਕ ਕਾਨਫ਼ਰੰਸ ਵਿੱਚ ਮੁੱਖ ਵਜੋਂ ਸ਼ਿਰਕਤ ਕਰਨੀ ਸੀ, ਪਰ ਰਸਤੇ ਵਿੱਚ ਹੀ ਸਿਹਤ ਨਾਸਾਜ਼ ਹੋਣ ਕਾਰਨ ਉਹ ਇਸ ਕਾਨਫ਼ਰੰਸ ਵਿੱਚ ਹਿੱਸਾ ਨਹੀਂ ਲੈ ਸਕਣਗੇ।


ਦੂਜੇ ਪਾਸੇ, ਬਾਬਾ ਬਕਾਲਾ ਸਾਹਿਬ ਦੇ ਇਸ ਸਾਲਾਨਾ ਰੱਖੜ ਪੁੰਨਿਆ ਮੇਲੇ ਦੌਰਾਨ ਸਿਆਸੀ ਹਲਚਲ ਵੀ ਕਾਫ਼ੀ ਤੇਜ਼ ਹੈ। ਭਾਰਤੀ ਜਨਤਾ ਪਾਰਟੀ (BJP) ਪਹਿਲੀ ਵਾਰ ਇਸ ਇਤਿਹਾਸਕ ਮੌਕੇ ਆਪਣਾ ਵੱਖਰਾ ਸਿਆਸੀ ਮੰਚ ਲਗਾ ਕੇ ਵੱਡਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ।


ਇਸ ਭਾਜਪਾ ਕਾਨਫ਼ਰੰਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸਮੇਤ ਕਈ ਸੀਨੀਅਰ ਲੀਡਰ ਪਹੁੰਚ ਰਹੇ ਹਨ। ਇਸ ਸਮਾਗਮ ਵਿੱਚ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.