IMG-LOGO
ਹੋਮ ਪੰਜਾਬ: ਨਾਂਦੇੜ ਹਮਲੇ ਤੋਂ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ...

ਨਾਂਦੇੜ ਹਮਲੇ ਤੋਂ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ: ਹਰਸਿਮਰਤ ਕੌਰ ਵੀ ਰਹੇ ਨਾਲ; ਸਿੰਘ ਸਾਹਿਬਾਨ ਵੱਲੋਂ ਸਿਰੋਪਾਓ ਨਾਲ ਸਨਮਾਨਿਤ

Admin User - Aug 28, 2026 01:19 PM
IMG

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਬੀਤੇ ਦਿਨੀਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਹੋਏ ਜਾਨਲੇਵਾ ਹਮਲੇ ਵਿੱਚ ਜ਼ਖ਼ਮੀ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਦਰਬਾਰ ਸਾਹਿਬ ਵਿਖੇ ਇਹ ਪਹਿਲੀ ਆਮਦ ਸੀ, ਜਿੱਥੇ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਸ਼ੁਕਰਾਨੇ ਦੀ ਅਰਦਾਸ ਕੀਤੀ।


ਇਸ ਰੂਹਾਨੀ ਯਾਤਰਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਹੋਰ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸਿਰੋਪਾਓ (ਗੁਰੂ ਬਖ਼ਸ਼ਿਸ਼) ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਗਰੇਵਾਲ ਅਤੇ ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਲਵਾਂ ਸਮੇਤ ਕਈ ਪ੍ਰਮੁੱਖ ਅਕਾਲੀ ਆਗੂ ਹਾਜ਼ਰ ਸਨ।


ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ-ਦੀਦਾਰ ਕਰਨ ਤੋਂ ਬਾਅਦ, ਸੁਖਬੀਰ ਸਿੰਘ ਬਾਦਲ ਦੇ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਯੋਜਿਤ ਕੀਤੀ ਜਾ ਰਹੀ ਵਿਸ਼ਾਲ ਸਿਆਸੀ ਕਾਨਫ਼ਰੰਸ ਵਿੱਚ ਪਹੁੰਚਣ ਦੀ ਪੂਰੀ ਸੰਭਾਵਨਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.