IMG-LOGO
ਹੋਮ ਪੰਜਾਬ: 'ਮਿਸ਼ਨ ਕਲੀਨ ਪੰਜਾਬ' ਤਹਿਤ ਅਜਨਾਲਾ 'ਚ ਸਫ਼ਾਈ ਮੁਹਿੰਮ ਆਰੰਭ: ਵਿਧਾਇਕ...

'ਮਿਸ਼ਨ ਕਲੀਨ ਪੰਜਾਬ' ਤਹਿਤ ਅਜਨਾਲਾ 'ਚ ਸਫ਼ਾਈ ਮੁਹਿੰਮ ਆਰੰਭ: ਵਿਧਾਇਕ ਧਾਲੀਵਾਲ ਤੇ SDM ਨੇ ਖ਼ੁਦ ਝਾੜੂ ਚੁੱਕ ਕੇ ਦਿੱਤਾ ਸਫ਼ਾਈ ਦਾ ਸੁਨੇਹਾ; ਨਿਯਮਾਂ ਦੀ ਉਲੰਘਣਾ...

Admin User - Aug 29, 2026 11:30 AM
IMG

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਵਿੱਚ ਚਲਾਈ ਜਾ ਰਹੀ 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਤਹਿਤ ਅਜਨਾਲਾ ਸ਼ਹਿਰ ਨੂੰ ਵੀ ਕੂੜਾ ਮੁਕਤ ਬਣਾਉਣ ਲਈ ਵਿਸ਼ੇਸ਼ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦਾ ਆਗਾਜ਼ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਐੱਸ.ਡੀ.ਐੱਮ. (SDM) ਚਾਰੂਮੀਤਾ ਨੇ ਸਫ਼ਾਈ ਕਰਮਚਾਰੀਆਂ ਨਾਲ ਖ਼ੁਦ ਸੜਕਾਂ 'ਤੇ ਉਤਰ ਕੇ ਅਤੇ ਸਫ਼ਾਈ ਕਰਕੇ ਕੀਤਾ।


ਸਫ਼ਾਈ ਮੁਹਿੰਮ ਦੌਰਾਨ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਜਨਾਲਾ ਵਿੱਚ ਥਾਂ-ਥਾਂ ਬਣੇ ਕੂੜੇ ਦੇ ਢੇਰਾਂ (ਡੰਪਾਂ) ਨੂੰ ਪੂਰੀ ਤਰ੍ਹਾਂ ਸਾਫ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਖ਼ੂਬਸੂਰਤੀ ਅਤੇ ਸਫ਼ਾਈ ਕਾਇਮ ਰੱਖਣਾ ਸਿਰਫ਼ ਸਰਕਾਰ ਦਾ ਹੀ ਨਹੀਂ, ਬਲਕਿ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਵਿੱਚ ਕੂੜਾ ਸੁੱਟਣ ਤੋਂ ਗੁਰੇਜ਼ ਕਰਨ ਅਤੇ ਇਸ ਮੁਹਿੰਮ ਵਿੱਚ ਪ੍ਰਸ਼ਾਸਨ ਦਾ ਪੂਰਾ ਸਾਥ ਦੇਣ।


ਮੌਕੇ 'ਤੇ ਮੌਜੂਦ SDM ਚਾਰੂਮੀਤਾ ਨੇ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਆਲੇ-ਦੁਆਲੇ ਦੀ ਸਫ਼ਾਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਰੇਹੜੀ-ਫ਼ੜੀ ਵਾਲਿਆਂ ਅਤੇ ਰੈਸਟੋਰੈਂਟ ਸੰਚਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਸੜਕਾਂ 'ਤੇ ਗੰਦਗੀ ਨਾ ਫੈਲਾਉਣ। ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਭਵਿੱਖ ਵਿੱਚ ਕੋਈ ਵੀ ਵਿਅਕਤੀ ਜਾਂ ਦੁਕਾਨਦਾਰ ਨਿਯਮਾਂ ਦੀ ਉਲੰਘਣਾ ਕਰਕੇ ਗੰਦਗੀ ਫੈਲਾਉਂਦਾ ਪਾਇਆ ਗਿਆ, ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.