ਤਾਜਾ ਖਬਰਾਂ
ਚੰਡੀਗੜ੍ਹ, 29 ਅਗਸਤ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਹੜਤਾਲੀ ਮੁਲਾਜਮਾਂ ਵਿਰੁੱਧ ਕੋਈ ਵੀ ਕਾਰਵਾਈ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਮਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਇਹ ਸੂਬੇ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਦਾ ਆਖਰੀ ਦਿਨ ਸਾਬਤ ਹੋ ਸਕਦਾ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ, ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਕਾਨੂੰਨੀ ਤੌਰ ਤੇ ਵਿਰੋਧ ਪ੍ਰਦਰਸ਼ਨ ਮੁਲਾਜਮਾਂ ਦਾ ਜਮਹੂਰੀ ਅਧਿਕਾਰ ਹੈ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ, ਤੁਸੀਂ ਕਾਰਵਾਈ ਦੀਆਂ ਧਮਕੀਆਂ ਦੇ ਕੇ ਉਨ੍ਹਾਂ ਨੂੰ ਡਰਾ ਨਹੀਂ ਸਕਦੇ ਅਤੇ ਧੱਕੇਸ਼ਾਹੀ ਨਹੀਂ ਕਰ ਸਕਦੇ ਅਤੇ ਮੁੱਖ ਮੰਤਰੀ ਨੂੰ ਕਰਮਚਾਰੀਆਂ ਵਿਰੁੱਧ ਕਾਰਵਾਈ ਕਰਨ ਸਬੰਧੀ ਅਧਿਕਾਰ ਦੀ ਵਰਤੋਂ ਕਰਨ ਕੋਸ਼ਿਸ਼ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ, ਕਿਹਾ ਕਿ ਇਸਦੇ ਮੁੱਖ ਮੰਤਰੀ ਲਈ ਦੂਰਗਾਮੀ ਨਤੀਜੇ ਹੋਣਗੇ, ਜਿਸਦੀ ਉਨ੍ਹਾਂ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ।
ਜਦਕਿ ਸ਼ੁੱਕਰਵਾਰ ਨੂੰ ਬਾਬਾ ਬਕਾਲਾ ਵਿਖੇ ਪਾਰਟੀ ਦੀ ਰੱਖੜ ਪੁੰਨਿਆ ਕਾਨਫਰੰਸ ਵਿੱਚ ਸ਼ਾਮਿਲ ਨਾ ਹੋਣ ਬਾਰੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਨੇ ਕਿਹਾ ਕਿ ਇਹ ਜ਼ਰੂਰੀ ਨਹੀਂ ਹੈ ਕਿ ਸਾਰੇ ਸੀਨੀਅਰ ਆਗੂ ਹਰ ਸਮੇਂ ਸਾਰੀਆਂ ਥਾਵਾਂ 'ਤੇ ਮੌਜੂਦ ਰਹਿਣ। ਉਨ੍ਹਾਂ ਨੇ ਕਿਹਾ ਕਿ ਹੋਰ ਵੀ ਬਹੁਤ ਸਾਰੇ ਸੀਨੀਅਰ ਆਗੂ ਹਨ, ਜਿਹੜੇ ਉਸ ਮੌਕੇ ਸ਼ਾਮਲ ਨਹੀਂ ਹੋਏ।
ਇਸੇ ਤਰ੍ਹਾਂ, ਸੀਨੀਅਰ ਪਾਰਟੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਾਂਗਰਸ ਦੇ ਅੰਦਰ ਕੁਝ ਸਲੀਪਰ ਸੈੱਲਾਂ ਅਤੇ ਸਮਝੌਤਾ ਕਰਨ ਵਾਲੇ ਆਗੂਆਂ ਦੇ ਹਵਾਲੇ 'ਤੇ ਪ੍ਰਤੀਕਿਰਿਆ ਮੰਗਣ 'ਤੇ, ਵੜਿੰਗ ਨੇ ਕਿਹਾ ਕਿ ਉਹ ਉਨ੍ਹਾਂ (ਰੰਧਾਵਾ) ਨੂੰ ਮਿਲਣਗੇ ਅਤੇ ਉਨ੍ਹਾਂ ਤੋਂ ਪੁੱਛਣਗੇ ਕਿ ਉਹ ਕਿਸ ਬਾਰੇ ਗੱਲ ਕਰ ਰਹੇ ਹਨ ਅਤੇ ਕੀ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਵਾਲਿਆਂ ਬਾਰੇ ਗੱਲ ਕਰ ਰਹੇ ਹਨ।
ਉਹ ਰੰਧਾਵਾ ਨਾਲ ਸਹਿਮਤੀ ਪ੍ਰਗਟਾਈ ਕਿ ਸਾਰੀਆਂ ਪਾਰਟੀਆਂ ਵਿੱਚ ਸਲੀਪਰ ਸੈੱਲ ਹਨ ਅਤੇ ਸਾਨੂੰ ਅਜਿਹੇ ਸੈੱਲਾਂ ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦਾ ਪਰਦਾਫਾਸ਼ ਕਰਨਾ ਚਾਹੀਦਾ ਹੈ, ਕਿਉਂਕਿ ਉਹ ਸਿਆਸੀ ਵਿਰੋਧੀਆਂ ਨਾਲੋਂ ਪਾਰਟੀ ਨੂੰ ਜ਼ਿਆਦਾ ਨੁਕਸਾਨ ਪਹੁੰਚਾਉਂਦੇ ਹਨ।
Get all latest content delivered to your email a few times a month.