IMG-LOGO
ਹੋਮ ਪੰਜਾਬ: ਨਹਿਰ ’ਚੋਂ ਮਿਲੀ 26 ਸਾਲਾ ਪ੍ਰਿੰਸ ਦੀ ਲਾਸ਼, ਡੇਢ ਮਹੀਨੇ...

ਨਹਿਰ ’ਚੋਂ ਮਿਲੀ 26 ਸਾਲਾ ਪ੍ਰਿੰਸ ਦੀ ਲਾਸ਼, ਡੇਢ ਮਹੀਨੇ ਤੋਂ ਸੀ ਲਾਪਤਾ; ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ

Admin User - Aug 29, 2026 06:58 PM
IMG

ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਬ੍ਰਹਮਪੁਰ ਨੇੜੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਹਾਈਡਲ ਨਹਿਰ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ 26 ਸਾਲਾ ਪ੍ਰਿੰਸ, ਵਾਸੀ ਰਾਜ ਨਗਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਿੰਸ ਪਿਛਲੇ ਕਰੀਬ ਡੇਢ ਮਹੀਨੇ ਤੋਂ ਲਾਪਤਾ ਸੀ ਅਤੇ ਪਰਿਵਾਰ ਵੱਲੋਂ ਲਗਾਤਾਰ ਉਸ ਦੀ ਭਾਲ ਕੀਤੀ ਜਾ ਰਹੀ ਸੀ।

ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਪਿੰਡ ਬ੍ਰਹਮਪੁਰ ਨੇੜੇ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ ਇੱਕ ਲਾਸ਼ ਦਿਖਾਈ ਦੇਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕਢਵਾਇਆ ਗਿਆ।

ਸ਼ਨਾਖਤ ਦੀ ਕਾਰਵਾਈ ਦੌਰਾਨ ਲਾਸ਼ ਦੀ ਪਛਾਣ ਪ੍ਰਿੰਸ ਵਜੋਂ ਹੋਈ। ਪੁਲਿਸ ਨੇ ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਪ੍ਰਿੰਸ ਕੁਝ ਸਮਾਂ ਪਹਿਲਾਂ ਅਚਾਨਕ ਲਾਪਤਾ ਹੋ ਗਿਆ ਸੀ। ਉਸ ਦੇ ਲਾਪਤਾ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਆਪਣੇ ਪੱਧਰ ’ਤੇ ਕਾਫ਼ੀ ਭਾਲ ਕੀਤੀ ਅਤੇ ਪੁਲਿਸ ਨੂੰ ਵੀ ਜਾਣਕਾਰੀ ਦਿੱਤੀ ਸੀ। ਲੰਮੇ ਸਮੇਂ ਤੱਕ ਕੋਈ ਸੁਰਾਗ ਨਾ ਮਿਲਣ ਕਾਰਨ ਪਰਿਵਾਰਕ ਮੈਂਬਰ ਚਿੰਤਤ ਸਨ।

ਹੁਣ ਨਹਿਰ ਵਿੱਚੋਂ ਉਸ ਦੀ ਲਾਸ਼ ਮਿਲਣ ਤੋਂ ਬਾਅਦ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਫਿਲਹਾਲ ਪ੍ਰਿੰਸ ਦੀ ਮੌਤ ਕਿਨ੍ਹਾਂ ਹਾਲਾਤਾਂ ਵਿੱਚ ਹੋਈ, ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਪੁਲਿਸ ਅਨੁਸਾਰ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ। ਪੁਲਿਸ ਵੱਲੋਂ ਨੌਜਵਾਨ ਦੇ ਲਾਪਤਾ ਹੋਣ ਤੋਂ ਲੈ ਕੇ ਲਾਸ਼ ਮਿਲਣ ਤੱਕ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.