IMG-LOGO
ਹੋਮ ਪੰਜਾਬ: ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ 6 ਸਤੰਬਰ ਨੂੰ...

ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ’ਚ 6 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਸਮਾਗਮ

Admin User - Aug 30, 2026 04:02 PM
IMG

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ 6 ਸਤੰਬਰ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਹ ਉਪਰਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ।

ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਤੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਪੜਾਅ ਦੀ ਸ਼ੁਰੂਆਤ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਭਾਈ ਖਾਲੜਾ ਦੀ ਯਾਦ ਵਿੱਚ 4 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਨ੍ਹਾਂ ਦੇ 6 ਸਤੰਬਰ ਨੂੰ ਭੋਗ ਪਾਏ ਜਾਣਗੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਸੀ। ਇਸੇ ਪਾਵਨ ਅਸਥਾਨ ਤੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦੀ ਸ਼ੁਰੂਆਤ ਕਰਦਿਆਂ ਭਾਈ ਜਸਵੰਤ ਸਿੰਘ ਖਾਲੜਾ ਨੂੰ ਯਾਦ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਨੇ ਪੰਜਾਬ ਵਿੱਚ ਸਰਕਾਰੀ ਜਬਰ ਦਾ ਸ਼ਿਕਾਰ ਹੋਏ ਨੌਜਵਾਨਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਮਹੱਤਵਪੂਰਨ ਸੰਘਰਸ਼ ਕੀਤਾ।

ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ 6 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ।

ਜਥੇਦਾਰ ਨੇ ਇਹ ਵੀ ਦੱਸਿਆ ਕਿ ਹੁਣ ਹਰ ਸਾਲ 6 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸਮਾਗਮ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਦੇ ਹਜ਼ਾਰਾਂ ਸ਼ਹੀਦਾਂ ਦੀ ਯਾਦ ਵਿੱਚ ਹਰੀਕੇ ਵਿਖੇ ਬਣਾਈ ਜਾਣ ਵਾਲੀ ‘ਸ਼ਹੀਦੀ ਪੱਤਣ’ ਯਾਦਗਾਰ ਲਈ ਜ਼ਮੀਨ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਯਾਦਗਾਰ ਦੇ ਨਿਰਮਾਣ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.