IMG-LOGO
ਹੋਮ ਪੰਜਾਬ: BJP ਨਾਲ ਗਠਜੋੜ ਦੀ ਫਿਲਹਾਲ ਕੋਈ ਲੋੜ ਨਹੀਂ, ਪਹਿਲਾਂ ਪੰਜਾਬ...

BJP ਨਾਲ ਗਠਜੋੜ ਦੀ ਫਿਲਹਾਲ ਕੋਈ ਲੋੜ ਨਹੀਂ, ਪਹਿਲਾਂ ਪੰਜਾਬ ਤੇ ਪੰਥਕ ਮੁੱਦਿਆਂ ’ਤੇ ਸਪੱਸ਼ਟ ਰੁਖ ਦੱਸੇ ਕੇਂਦਰ: ਪੀਰ ਮੁਹੰਮਦ

Admin User - Aug 30, 2026 04:30 PM
IMG

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਦੇ ਮੌਜੂਦਾ ਸਿਆਸੀ ਅਤੇ ਪੰਥਕ ਮੁੱਦਿਆਂ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਸ ਮੌਕੇ ਪਾਰਟੀ ਦੀ ਸਿਆਸੀ ਦਿਸ਼ਾ ਅਤੇ ਸੰਭਾਵਿਤ ਗਠਜੋੜਾਂ ਬਾਰੇ ਆਪਣਾ ਰੁਖ ਸਪੱਸ਼ਟ ਕੀਤਾ।

ਪੀਰ ਮੁਹੰਮਦ ਨੇ ਕਿਹਾ ਕਿ ਇਸ ਸਮੇਂ ਭਾਜਪਾ ਨਾਲ ਗਠਜੋੜ ਕਰਨ ਦੀ ਪਾਰਟੀ ਨੂੰ ਕੋਈ ਤੁਰੰਤ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ ਜਾਂ ਕੇਂਦਰ ਸਰਕਾਰ ਅਕਾਲੀ ਦਲ ਨਾਲ ਕਿਸੇ ਤਰ੍ਹਾਂ ਦਾ ਸਿਆਸੀ ਸਮਝੌਤਾ ਕਰਨਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਪੰਜਾਬ ਅਤੇ ਪੰਥ ਨਾਲ ਜੁੜੇ ਮੁੱਦਿਆਂ ’ਤੇ ਆਪਣਾ ਸਪੱਸ਼ਟ ਵਿਜ਼ਨ ਸਾਹਮਣੇ ਰੱਖਣਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਆਮ ਆਦਮੀ ਪਾਰਟੀ ਸਮੇਤ ਵੱਖ-ਵੱਖ ਸਿਆਸੀ ਧਿਰਾਂ ਨਾਲ ਜੁੜੇ ਵਰਕਰ, ਪੰਚ-ਸਰਪੰਚ ਅਤੇ ਆਗੂ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਨਰ ਸੁਰਜੀਤ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਦਲਿਤ ਭਾਈਚਾਰੇ ਸਮੇਤ ਹਰ ਵਰਗ ਦੇ ਪੰਜਾਬੀਆਂ ਨੂੰ ਇੱਕ ਮੰਚ ’ਤੇ ਇਕੱਠਾ ਕਰਨਾ ਹੈ।

ਪਾਰਟੀ ਨੇ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦੇ ਵੀ ਉਠਾਏ। ਇਨ੍ਹਾਂ ਵਿੱਚ ਚੰਡੀਗੜ੍ਹ ’ਤੇ ਪੰਜਾਬ ਦਾ ਹੱਕ ਬਹਾਲ ਕਰਨਾ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਰਿਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦੇ ਪਾਣੀਆਂ ’ਤੇ ਹੱਕ ਅਤੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਨਾ ਮੁੱਖ ਮੰਗਾਂ ਹਨ।

ਪੀਰ ਮੁਹੰਮਦ ਨੇ ਪੰਜਾਬ ਵਿੱਚੋਂ ਨੌਜਵਾਨਾਂ ਦੇ ਵੱਧ ਰਹੇ ਪਲਾਇਨ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੁਜ਼ਗਾਰ ਅਤੇ ਮੌਕੇ ਮੁਹੱਈਆ ਕਰਵਾਉਣ ਲਈ ਖੇਤਰੀ ਯੂਨੀਵਰਸਿਟੀਆਂ ਅਤੇ ਸਕਿੱਲ ਸੈਂਟਰ ਸਥਾਪਿਤ ਕੀਤੇ ਜਾਣੇ ਚਾਹੀਦੇ ਹਨ।

ਉਨ੍ਹਾਂ ਪੰਥਕ ਏਕਤਾ ਬਾਰੇ ਕਿਹਾ ਕਿ 2 ਦਸੰਬਰ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਭਾਵਨਾ ਅਨੁਸਾਰ ਬਾਦਲ ਪਰਿਵਾਰ ਤੋਂ ਬਿਨਾਂ ਪੰਥਕ ਏਕਤਾ ਲਈ ਰਸਤੇ ਖੁੱਲ੍ਹੇ ਹਨ। ਪਾਰਟੀ ਵੱਲੋਂ ਪੰਜਾਬ ਅਤੇ ਪੰਥ ਨਾਲ ਜੁੜੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਆਪਣੀ ਸਿਆਸੀ ਰਣਨੀਤੀ ਤੈਅ ਕਰਨ ਦੀ ਗੱਲ ਕਹੀ ਗਈ।

ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ ਜਥੇਦਾਰ ਦਿਲਜਿੰਦਰ ਬੀਰ ਸਿੰਘ ਵਿਰਕ, ਮਧੂਪਾਲ ਸਿੰਘ ਗੋਗਾ, ਹਰਜੀਤ ਸਿੰਘ ਪੁਰੇਵਾਲ ਸਮੇਤ ਹੋਰ ਪਾਰਟੀ ਆਗੂ ਵੀ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.