IMG-LOGO
ਹੋਮ ਪੰਜਾਬ: ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ’ਤੇ ਪੰਜਾਬ ਸਰਕਾਰ...

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ’ਤੇ ਪੰਜਾਬ ਸਰਕਾਰ ਦੀ ਵੱਡੀ ਪਹਿਲ, ਜਲੰਧਰ ’ਚ ਹੋਣਗੇ 6 ਸ਼ਾਨਦਾਰ ਡ੍ਰੋਨ ਸ਼ੋਅ

Admin User - Aug 30, 2026 05:29 PM
IMG

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਅਗਲੇ ਮਹੀਨੇ 6 ਵਿਸ਼ੇਸ਼ ਡ੍ਰੋਨ ਸ਼ੋਅ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ੋਅ ਰਾਹੀਂ ਆਸਮਾਨ ਵਿੱਚ ਰੌਸ਼ਨੀ ਅਤੇ ਤਕਨੀਕ ਦੇ ਸ਼ਾਨਦਾਰ ਸੁਮੇਲ ਨਾਲ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਦਰਸਾਇਆ ਜਾਵੇਗਾ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਅਤੇ ਸੰਤ ਸਮਾਜ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਤਿਆਰੀਆਂ ਦਾ ਜਾਇਜ਼ਾ ਲਿਆ।

ਜਲੰਧਰ ਜ਼ਿਲ੍ਹੇ ਵਿੱਚ ਹੋਣ ਵਾਲੇ ਇਹ 6 ਡ੍ਰੋਨ ਸ਼ੋਅ ਜਲੰਧਰ ਸ਼ਹਿਰ ਤੋਂ ਇਲਾਵਾ ਨਕੋਦਰ, ਸ਼ਾਹਕੋਟ, ਫਿਲੌਰ, ਆਦਮਪੁਰ ਅਤੇ ਕਰਤਾਰਪੁਰ ਖੇਤਰਾਂ ਵਿੱਚ ਕਰਵਾਏ ਜਾਣਗੇ। ਅਧਿਕਾਰੀਆਂ ਮੁਤਾਬਕ ਇਨ੍ਹਾਂ ਸਮਾਗਮਾਂ ਨੂੰ ਯਾਦਗਾਰ ਬਣਾਉਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਮੋਹਿੰਦਰ ਭਗਤ ਅਤੇ ਦੀਪਕ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਕਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਦਸਤਾਵੇਜ਼ੀ ਫ਼ਿਲਮਾਂ ਦੇ ਪ੍ਰਦਰਸ਼ਨ, ਬੂਟੇ ਲਗਾਉਣ ਦੀਆਂ ਮੁਹਿੰਮਾਂ, ਕੀਰਤਨ ਦਰਬਾਰ, ਸੈਮੀਨਾਰ ਅਤੇ ਮੈਰਾਥਨ ਵਰਗੇ ਪ੍ਰੋਗਰਾਮ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ।

ਸਰਕਾਰ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਡ੍ਰੋਨ ਸ਼ੋਅ ਦੇ ਨਾਲ-ਨਾਲ ਸਾਈਕਲੋਥੋਨ, ਸ਼ੋਭਾ ਯਾਤਰਾਵਾਂ ਅਤੇ ਹੋਰ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਇਹ ਸਮਾਗਮ ਸਾਲ 2026 ਦੇ ਅਖੀਰ ਤੱਕ ਜਾਰੀ ਰਹਿਣਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ, ਭਾਈਚਾਰੇ, ਸਮਾਜਿਕ ਸਦਭਾਵਨਾ ਅਤੇ ਮਨੁੱਖੀ ਏਕਤਾ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਹੈ।

ਇਸ ਮੌਕੇ ਸੰਤ ਸਮਾਜ ਦੇ ਪ੍ਰਮੁੱਖ ਮੈਂਬਰਾਂ, ਜਿਨ੍ਹਾਂ ਵਿੱਚ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਭੈਣ ਸੰਤੋਸ਼ ਜੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸੰਤ ਸਤਵਿੰਦਰ ਹੀਰਾ ਜੀ ਵੀ ਸ਼ਾਮਲ ਸਨ, ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਸਮਾਗਮਾਂ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਮੀਟਿੰਗ ਦੌਰਾਨ ਵਿਧਾਇਕ ਬਲਕਾਰ ਸਿੰਘ, ਇੰਦਰਜੀਤ ਕੌਰ ਮਾਨ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾਰੀ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਸਮੇਤ ਕਈ ਹੋਰ ਆਗੂ ਅਤੇ ਅਧਿਕਾਰੀ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.