ਤਾਜਾ ਖਬਰਾਂ
ਇਸ ਤੋਂ ਬਾਅਦ ਜਸਬੀਰ ਸਿੰਘ ਗੜ੍ਹੀ ਦਾ ਕਾਫ਼ਲਾ ਮੋਰਿੰਡਾ ਪਹੁੰਚਿਆ, ਜਿੱਥੇ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵੀ ਮੱਥਾ ਟੇਕਿਆ ਅਤੇ ਅਰਦਾਸ ਕੀਤੀ।
ਮੀਡੀਆ ਨਾਲ ਗੱਲਬਾਤ ਦੌਰਾਨ ਗੜ੍ਹੀ ਨੇ ਕਾਂਗਰਸ ’ਤੇ ਸਿਆਸੀ ਹਮਲਾ ਕਰਦਿਆਂ ਦੋਸ਼ ਲਾਇਆ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਸਿੱਖਾਂ ਅਤੇ ਪੰਜਾਬ ਨੂੰ ਵੱਡਾ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਚਮਕੌਰ ਸਾਹਿਬ ਦੀ ਧਰਤੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ ਅਤੇ ਇਹ ਧਰਤੀ ਹਮੇਸ਼ਾ ਜ਼ੁਲਮ ਦੇ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦੀ ਰਹੀ ਹੈ।
ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਵਿਅਕਤੀ ਜਾਂ ਸਿਆਸੀ ਪਾਰਟੀ ਨੂੰ ਚੁਣੌਤੀ ਦੇਣਾ ਨਹੀਂ, ਸਗੋਂ ਗੁਰੂ ਮਹਾਰਾਜ ਦੇ ਆਸ਼ੀਰਵਾਦ ਨਾਲ ਲੋਕਾਂ ਦੀ ਸੇਵਾ ਕਰਨਾ ਹੈ। ਵਿਧਾਇਕ ਡਾ. ਚਰਨਜੀਤ ਸਿੰਘ ਚੰਨੀ ਦੀ ਗੈਰਹਾਜ਼ਰੀ ਸਬੰਧੀ ਉਨ੍ਹਾਂ ਕਿਹਾ ਕਿ ਉਹ ਜਲਦ ਹੀ ਆਪਣੀ ਟੀਮ ਨਾਲ ਹਲਕੇ ਦੇ ਲੋਕਾਂ ਵਿੱਚ ਜਾ ਕੇ ਕੰਮ ਸ਼ੁਰੂ ਕਰਨਗੇ।
ਉਨ੍ਹਾਂ ਕਿਹਾ ਕਿ ਉਹ ਖੁਦ ਇੱਕ ਗਰੀਬ ਪਰਿਵਾਰ ਤੋਂ ਆਏ ਹਨ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਨੇੜਿਓਂ ਸਮਝਦੇ ਹਨ। ਗੜ੍ਹੀ ਮੁਤਾਬਕ ਆਉਣ ਵਾਲੇ 15 ਦਿਨਾਂ ਦੌਰਾਨ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਸਥਾਨਕ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ।
ਇਨ੍ਹਾਂ ਮੀਟਿੰਗਾਂ ਰਾਹੀਂ ਹਲਕੇ ਦੀਆਂ ਮੁੱਖ ਸਮੱਸਿਆਵਾਂ ਦੀ ਜਾਣਕਾਰੀ ਇਕੱਠੀ ਕਰਕੇ ਉਨ੍ਹਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
Get all latest content delivered to your email a few times a month.