IMG-LOGO
ਹੋਮ ਪੰਜਾਬ: ਸਨੌਰ ’ਚ ਦਰਦਨਾਕ ਹਾਦਸਾ: ਬਿਜਲੀ ਦਾ ਸਵਿੱਚ ਬਦਲਦੇ 24 ਸਾਲਾ...

ਸਨੌਰ ’ਚ ਦਰਦਨਾਕ ਹਾਦਸਾ: ਬਿਜਲੀ ਦਾ ਸਵਿੱਚ ਬਦਲਦੇ 24 ਸਾਲਾ ਨੌਜਵਾਨ ਨੂੰ ਲੱਗਿਆ ਕਰੰਟ, ਮੌਤ

Admin User - Aug 30, 2026 08:11 PM
IMG

ਪਟਿਆਲਾ ਦੇ ਸਨੌਰ ਸ਼ਹਿਰ ਵਿੱਚ ਐਤਵਾਰ ਸ਼ਾਮ ਇੱਕ ਦਰਦਨਾਕ ਹਾਦਸੇ ਵਿੱਚ 24 ਸਾਲਾ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰੀਤਮ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਪ੍ਰੀਤਮ ਸਿੰਘ ਇੱਕ ਘਰ ਵਿੱਚ ਬਿਜਲੀ ਦਾ ਸਵਿੱਚ ਬਦਲਣ ਲਈ ਗਿਆ ਸੀ। ਕੰਮ ਦੌਰਾਨ ਅਚਾਨਕ ਉਸ ਨੂੰ ਬਿਜਲੀ ਦਾ ਜ਼ੋਰਦਾਰ ਕਰੰਟ ਲੱਗ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਝੁਲਸ ਗਿਆ।

ਘਟਨਾ ਤੋਂ ਬਾਅਦ ਘਰ ਵਿੱਚ ਮੌਜੂਦ ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਪਟਿਆਲਾ-ਸਨੌਰ ਰੋਡ ’ਤੇ ਸਥਿਤ ਇੱਕ ਨਿੱਜੀ ਹਸਪਤਾਲ ਪਹੁੰਚਾਇਆ। ਹਾਲਾਂਕਿ ਹਸਪਤਾਲ ਵਿੱਚ ਡਾਕਟਰਾਂ ਨੇ ਜਾਂਚ ਉਪਰੰਤ ਪ੍ਰੀਤਮ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਨੌਰ ਦੇ ਮੁਖੀ ਅਵਤਾਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.