ਤਾਜਾ ਖਬਰਾਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੋਹਾਲੀ ਦੇ ਪੀਸੀਏ ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਭਰੀ ਈਮੇਲ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਅਲਰਟ 'ਤੇ ਕਰ ਦਿੱਤਾ ਗਿਆ ਹੈ। ਧਮਕੀ ਤੋਂ ਬਾਅਦ, ਸੁਰੱਖਿਆ ਟੀਮਾਂ ਵੱਖ-ਵੱਖ ਥਾਵਾਂ 'ਤੇ ਜਾਂਚ ਕਰ ਰਹੀਆਂ ਹਨ। ਮੁੱਖ ਮੰਤਰੀ ਨਾਲ ਜੁੜੇ ਸਥਾਨਾਂ ਅਤੇ ਪੀਸੀਏ ਕ੍ਰਿਕਟ ਸਟੇਡੀਅਮ 'ਤੇ ਵੀ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਬੰਬ ਸਕੁਐਡ ਅਤੇ ਹੋਰ ਸੁਰੱਖਿਆ ਟੀਮਾਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੰਜਾਬ ਵਿੱਚ ਅਜਿਹੀਆਂ ਧਮਕੀਆਂ ਮਿਲੀਆਂ ਹਨ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਅਤੇ ਹੋਰ ਮਹੱਤਵਪੂਰਨ ਅਹੁਦਿਆਂ ਬਾਰੇ ਧਮਕੀ ਭਰੇ ਸੁਨੇਹੇ ਸਾਹਮਣੇ ਆ ਚੁੱਕੇ ਹਨ। ਸੁਰੱਖਿਆ ਏਜੰਸੀਆਂ ਇਸ ਸਮੇਂ ਈਮੇਲਾਂ ਦੀ ਜਾਂਚ ਕਰ ਰਹੀਆਂ ਹਨ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਧਮਕੀਆਂ ਪਿੱਛੇ ਕੌਣ ਹੈ।
Get all latest content delivered to your email a few times a month.