IMG-LOGO
ਹੋਮ ਪੰਜਾਬ: ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ, SC ਕਮਿਸ਼ਨ ਨੇ 5 ਦਿਨਾਂ...

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ, SC ਕਮਿਸ਼ਨ ਨੇ 5 ਦਿਨਾਂ ਅੰਦਰ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ

Admin User - Aug 31, 2026 04:27 PM
IMG

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਤਰਨ ਤਾਰਨ ਨਾਲ ਸਬੰਧਤ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਹ ਮਾਮਲਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਲੋਕਾਂ ਖ਼ਿਲਾਫ਼ ਕਥਿਤ ਤੌਰ ’ਤੇ ਇਤਰਾਜ਼ਯੋਗ ਅਤੇ ਅਪਮਾਨਜਨਕ ਸ਼ਬਦਾਵਲੀ ਵਰਤਣ ਨਾਲ ਜੁੜਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵੜਿੰਗ ਨੇ ਚੋਣ ਪ੍ਰਚਾਰ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਨੂੰ ਲੈ ਕੇ ਵੀ ਕਥਿਤ ਤੌਰ ’ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ।

ਮਾਮਲੇ ਦੀ ਸੁਣਵਾਈ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਕੀਤੀ। ਸੁਣਵਾਈ ਦੌਰਾਨ ਪੰਜਾਬ ਪੁਲੀਸ ਵੱਲੋਂ ਡੀਐੱਸਪੀ ਹਰਪ੍ਰੀਤ ਸਿੰਘ ਅਤੇ ਡੀਐੱਸਪੀ (ਈਓ ਅਤੇ ਸਾਈਬਰ ਕ੍ਰਾਈਮ) ਗੁਲਜ਼ਾਰ ਸਿੰਘ ਵੀ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ।

ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਤੋਂ ਬਾਅਦ ਹੁਣ ਇਹ ਮਾਮਲਾ ਪੰਜਾਬ ਦੀ ਸਿਆਸਤ ਵਿੱਚ ਹੋਰ ਗਰਮਾ ਸਕਦਾ ਹੈ। ਰਾਜਾ ਵੜਿੰਗ ਪਹਿਲਾਂ ਹੀ ਕਾਂਗਰਸ ਅੰਦਰ ਚੱਲ ਰਹੇ ਸਿਆਸੀ ਮਤਭੇਦਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਅਜਿਹੇ ਸਮੇਂ ਕਮਿਸ਼ਨ ਦਾ ਇਹ ਫ਼ੈਸਲਾ ਉਨ੍ਹਾਂ ਲਈ ਇੱਕ ਹੋਰ ਵੱਡੀ ਚੁਣੌਤੀ ਬਣ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.