IMG-LOGO
ਹੋਮ ਪੰਜਾਬ: ਸੁਖਬੀਰ ਬਾਦਲ ਵੱਲੋਂ ਯੂਥ ਅਕਾਲੀ ਦਲ ’ਚ ਵੱਡੀਆਂ ਨਿਯੁਕਤੀਆਂ, 7...

ਸੁਖਬੀਰ ਬਾਦਲ ਵੱਲੋਂ ਯੂਥ ਅਕਾਲੀ ਦਲ ’ਚ ਵੱਡੀਆਂ ਨਿਯੁਕਤੀਆਂ, 7 ਨੌਜਵਾਨਾਂ ਨੂੰ ਵਰਕਿੰਗ ਪ੍ਰਧਾਨ ਦੀ ਜ਼ਿੰਮੇਵਾਰੀ

Admin User - Aug 31, 2026 09:21 PM
IMG

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੀ ਜਥੇਬੰਦਕ ਮਜ਼ਬੂਤੀ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ 7 ਮਿਹਨਤੀ ਅਤੇ ਸਰਗਰਮ ਨੌਜਵਾਨ ਆਗੂਆਂ ਨੂੰ ਯੂਥ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀਆਂ ਗਈਆਂ ਹਨ।

ਪਾਰਟੀ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਨਵੇਂ ਨਿਯੁਕਤ ਕੀਤੇ ਗਏ ਸਾਰੇ 7 ਵਰਕਿੰਗ ਪ੍ਰਧਾਨਾਂ ਨੂੰ ਵੱਖ-ਵੱਖ ਲੋਕ ਸਭਾ ਹਲਕਿਆਂ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਇਨ੍ਹਾਂ ਵਿੱਚ ਆਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਲੋਕ ਸਭਾ ਹਲਕਾ ਬਠਿੰਡਾ, ਹਰਿੰਦਰ ਸਿੰਘ ਮਹਿਰਾਜ ਨੂੰ ਫਰੀਦਕੋਟ ਐੱਸ.ਸੀ., ਲਵਪ੍ਰੀਤ ਸਿੰਘ ਲੱਪੀ ਈਨਾ ਖੇੜਾ ਨੂੰ ਫਿਰੋਜ਼ਪੁਰ, ਹਰਪਾਲ ਸਿੰਘ ਖਡਿਆਲ ਨੂੰ ਸੰਗਰੂਰ, ਮਨਜੀਤ ਸਿੰਘ ਮਲਕਪੁਰ ਨੂੰ ਪਟਿਆਲਾ, ਹਰਜੋਤ ਸਿੰਘ ਮਾਂਗਟ ਨੂੰ ਫਤਿਹਗੜ੍ਹ ਸਾਹਿਬ ਐੱਸ.ਸੀ. ਅਤੇ ਗੁਰਸੇਵਕ ਸਿੰਘ ਸ਼ੇਖ ਨੂੰ ਖਡੂਰ ਸਾਹਿਬ ਲੋਕ ਸਭਾ ਹਲਕੇ ਦਾ ਇੰਚਾਰਜ ਬਣਾਇਆ ਗਿਆ ਹੈ।

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਪਾਰਟੀ ਵੱਲੋਂ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਨੌਜਵਾਨ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਯੂਥ ਵਿੰਗ ਦੀਆਂ ਸਰਗਰਮੀਆਂ ਨੂੰ ਹੋਰ ਗਤੀ ਮਿਲੇਗੀ।

ਇਸ ਤੋਂ ਇਲਾਵਾ ਪਾਰਟੀ ਵੱਲੋਂ ਜ਼ਿਲ੍ਹਾ ਪੱਧਰ ’ਤੇ ਵੀ ਨਿਯੁਕਤੀਆਂ ਕੀਤੀਆਂ ਗਈਆਂ ਹਨ। ਅਵਤਾਰ ਸਿੰਘ ਜਾਗਲ ਨੂੰ ਬਰਨਾਲਾ (ਸ਼ਹਿਰੀ), ਰੁਪਿੰਦਰਜੀਤ ਸਿੰਘ ਲੱਖੇਵਾਲ ਨੂੰ ਰੋਪੜ੍ਹ (ਦਿਹਾਤੀ) ਅਤੇ ਤਰਨਜੀਤ ਸਿੰਘ ਤਰਨੀ ਨੂੰ ਰੋਪੜ੍ਹ (ਸ਼ਹਿਰੀ) ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਬਲਜਿੰਦਰ ਸਿੰਘ ਮਿੱਠੂ ਰੋਪੜ੍ਹ ਅਤੇ ਮੋਹਣ ਸਿੰਘ ਨੰਗਲ ਅਬਿਆਣਾ ਨੂੰ ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਜਦਕਿ ਮਨਪ੍ਰੀਤ ਸਿੰਘ ਗਿੱਲ ਰੋਪੜ੍ਹ ਅਤੇ ਲਖਵਿੰਦਰ ਸਿੰਘ ਲੱਕੀ ਖੈਰਾਬਾਦ ਨੂੰ ਜਥੇਬੰਦਕ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਪਾਰਟੀ ਆਗੂਆਂ ਨੇ ਉਮੀਦ ਜਤਾਈ ਕਿ ਨਵੀਆਂ ਨਿਯੁਕਤੀਆਂ ਨਾਲ ਯੂਥ ਅਕਾਲੀ ਦਲ ਦੀ ਜਥੇਬੰਦੀ ਹੋਰ ਮਜ਼ਬੂਤ ਹੋਵੇਗੀ ਅਤੇ ਨੌਜਵਾਨਾਂ ਦੀ ਪਾਰਟੀ ਨਾਲ ਸਰਗਰਮ ਭੂਮਿਕਾ ਵਧੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.