IMG-LOGO
ਹੋਮ ਪੰਜਾਬ: ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ 'ਚ ਭਾਜਪਾ ਸੰਸਦ ਮੈਂਬਰਾਂ ਦੀ...

ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ 'ਚ ਭਾਜਪਾ ਸੰਸਦ ਮੈਂਬਰਾਂ ਦੀ ਸ਼ਮੂਲੀਅਤ 'ਤੇ ਭੜਕੀ 'ਆਪ': ਪੰਜਾਬ ਭਰ 'ਚ ਅੱਜ ਪ੍ਰਦਰਸ਼ਨ ਦਾ ਐਲਾਨ; ਫੂਲਕਾ ਨੇ ਵੀ ਜਤਾਇਆ...

Admin User - Sep 01, 2026 12:13 PM
IMG

1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਦੀ ਅੰਤਿਮ ਅਰਦਾਸ/ਸ਼ਰਧਾਂਜਲੀ ਸਭਾ ਵਿੱਚ ਭਾਜਪਾ ਦੇ ਤਿੰਨ ਮੌਜੂਦਾ ਸੰਸਦ ਮੈਂਬਰਾਂ ਦੇ ਪਹੁੰਚਣ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਇਸ ਨੂੰ ਸਿੱਖ ਭਾਈਚਾਰੇ ਦਾ ਅਪਮਾਨ ਦੱਸਦਿਆਂ ਅੱਜ ਲੁਧਿਆਣਾ, ਅੰਮ੍ਰਿਤਸਰ, ਬਠਿੰਡਾ ਸਮੇਤ ਸੂਬੇ ਦੇ ਤਮਾਮ ਵੱਡੇ ਸ਼ਹਿਰਾਂ ਵਿੱਚ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ।


ਜ਼ਮਾਨਤ 'ਤੇ ਬਾਹਰ ਚੱਲ ਰਹੇ ਸੱਜਣ ਕੁਮਾਰ ਦੇ ਦੇਹਾਂਤ ਤੋਂ ਬਾਅਦ ਦਿੱਲੀ ਤੋਂ ਭਾਜਪਾ MP ਰਾਮਵੀਰ ਬਿਦੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ ਉਸ ਦੇ ਸ਼ਰਧਾਂਜਲੀ ਸਮਾਗਮ 'ਚ ਸ਼ਾਮਲ ਹੋਏ ਸਨ। 'ਆਪ' ਆਗੂਆਂ ਨੇ ਸਖ਼ਤ ਸ਼ਬਦਾਂ 'ਚ ਕਿਹਾ ਕਿ ਅਦਾਲਤ ਤੋਂ ਦੋਸ਼ੀ ਠਹਿਰਾਏ ਗਏ ਅਪਰਾਧੀ ਨੂੰ ਅਜਿਹਾ ਸਨਮਾਨ ਦੇਣਾ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਲੀ ਹਰਕਤ ਹੈ।


ਇਸ ਮਾਮਲੇ ਦੇ ਵਧਦੇ ਵਿਵਾਦ ਨੂੰ ਦੇਖਦਿਆਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਤਿੰਨਾਂ ਸੰਸਦ ਮੈਂਬਰਾਂ ਦੀ ਕਲਾਸ ਲਗਾਉਂਦਿਆਂ ਉਨ੍ਹਾਂ ਨੂੰ ਫਟਕਾਰ ਲਗਾਈ ਹੈ। ਉੱਥੇ ਹੀ 84 ਪੀੜਤਾਂ ਦੀ ਕਾਨੂੰਨੀ ਲੜਾਈ ਲੜਨ ਵਾਲੇ ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਨੇ ਸੋਸ਼ਲ ਮੀਡੀਆ 'ਤੇ ਭੜਾਸ ਕੱਢਦਿਆਂ ਇਨ੍ਹਾਂ ਭਾਜਪਾ ਨੇਤਾਵਾਂ ਦੇ ਬਾਈਕਾਟ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਵੀ ਸੱਜਣ ਕੁਮਾਰ ਨਾਲ ਹਮਦਰਦੀ ਜਤਾਉਣ 'ਤੇ ਉਨ੍ਹਾਂ ਦੀ ਆਪਣੀ ਹੀ ਪਾਰਟੀ 'ਚ ਘੇਰਾਬੰਦੀ ਹੋਈ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.