IMG-LOGO
ਹੋਮ ਪੰਜਾਬ: ਅੰਮ੍ਰਿਤਸਰ ‘ਚ ਜਾਇਦਾਦ ਵਿਵਾਦ ਨੇ ਲਿਆ ਗੰਭੀਰ ਮੋੜ, ਅੱਗ ਨਾਲ...

ਅੰਮ੍ਰਿਤਸਰ ‘ਚ ਜਾਇਦਾਦ ਵਿਵਾਦ ਨੇ ਲਿਆ ਗੰਭੀਰ ਮੋੜ, ਅੱਗ ਨਾਲ ਝੁਲਸੇ ਵਿਅਕਤੀ ਦੀ ਮੌਤ; ਭੈਣ-ਜੀਜੇ ਖ਼ਿਲਾਫ਼ ਮਾਮਲਾ ਦਰਜ

Admin User - Sep 01, 2026 03:57 PM
IMG

ਅੰਮ੍ਰਿਤਸਰ ਦੇ ਰਾਮਤੀਰਥ ਰੋਡ ਨੇੜੇ ਇੱਕ ਵਿਅਕਤੀ ਦੇ ਸ਼ੱਕੀ ਹਾਲਾਤਾਂ ਵਿੱਚ ਅੱਗ ਨਾਲ ਝੁਲਸਣ ਤੋਂ ਬਾਅਦ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ। ਪਰਿਵਾਰ ਨੇ ਇਸ ਘਟਨਾ ਨੂੰ ਲੰਮੇ ਸਮੇਂ ਤੋਂ ਚੱਲ ਰਹੇ ਜਾਇਦਾਦੀ ਵਿਵਾਦ ਨਾਲ ਜੋੜਦਿਆਂ ਮ੍ਰਿਤਕ ਦੀ ਭੈਣ ਅਤੇ ਜੀਜੇ ‘ਤੇ ਗੰਭੀਰ ਦੋਸ਼ ਲਗਾਏ ਹਨ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਪੁੱਤਰ ਹਰਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਦਾਦਾ ਸ਼ਾਮ ਸਿੰਘ ਦੀ ਜਾਇਦਾਦ ਨੂੰ ਲੈ ਕੇ ਪਰਿਵਾਰ ਵਿੱਚ ਪਿਛਲੇ ਕਰੀਬ 10 ਤੋਂ 15 ਸਾਲਾਂ ਤੋਂ ਵਿਵਾਦ ਚੱਲ ਰਿਹਾ ਸੀ। ਪਰਿਵਾਰ ਦਾ ਦੋਸ਼ ਹੈ ਕਿ ਮਕਾਨ ‘ਤੇ ਕਬਜ਼ੇ ਨੂੰ ਲੈ ਕੇ ਉਨ੍ਹਾਂ ‘ਤੇ ਲਗਾਤਾਰ ਘਰ ਖ਼ਾਲੀ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿੱਚ ਵੀ ਕਾਰਵਾਈ ਚੱਲ ਰਹੀ ਸੀ।

ਪਰਿਵਾਰ ਮੁਤਾਬਕ 31 ਅਗਸਤ ਨੂੰ ਪਲਵਿੰਦਰ ਸਿੰਘ ਪਾਠ ਕਰਨ ਲਈ ਘਰੋਂ ਬਾਹਰ ਗਏ ਸਨ। ਕੁਝ ਸਮੇਂ ਬਾਅਦ ਪਰਿਵਾਰ ਨੂੰ ਇੱਕ ਅਣਪਛਾਤੇ ਨੰਬਰ ਤੋਂ ਫ਼ੋਨ ਆਇਆ ਕਿ ਰਾਮਤੀਰਥ ਰੋਡ ਨੇੜੇ ਉਹ ਅੱਗ ਦੀ ਲਪੇਟ ਵਿੱਚ ਆ ਕੇ ਗੰਭੀਰ ਰੂਪ ਵਿੱਚ ਝੁਲਸ ਗਏ ਹਨ।

ਸੂਚਨਾ ਮਿਲਣ ‘ਤੇ ਪਰਿਵਾਰ ਤੁਰੰਤ ਮੌਕੇ ‘ਤੇ ਪਹੁੰਚਿਆ ਅਤੇ ਪਲਵਿੰਦਰ ਸਿੰਘ ਨੂੰ 108 ਐਂਬੂਲੈਂਸ ਰਾਹੀਂ ਗੁਰੂ ਨਾਨਕ ਦੇਵ ਹਸਪਤਾਲ ਪਹੁੰਚਾਇਆ ਗਿਆ। ਪਰਿਵਾਰ ਅਨੁਸਾਰ ਉਨ੍ਹਾਂ ਦਾ ਸਰੀਰ ਕਰੀਬ 70 ਤੋਂ 80 ਫ਼ੀਸਦੀ ਤੱਕ ਝੁਲਸਿਆ ਹੋਇਆ ਸੀ।

ਹਰਮਨਦੀਪ ਸਿੰਘ ਦਾ ਦਾਅਵਾ ਹੈ ਕਿ ਹਸਪਤਾਲ ਲਿਜਾਂਦੇ ਸਮੇਂ ਜਦੋਂ ਪਲਵਿੰਦਰ ਸਿੰਘ ਨੂੰ ਕੁਝ ਹੋਸ਼ ਆਇਆ ਤਾਂ ਉਨ੍ਹਾਂ ਨੇ ਆਪਣੀ ਹਾਲਤ ਲਈ ਆਪਣੀ ਭੈਣ ਸੁਮਨ ਬਾਲਾ ਅਤੇ ਜੀਜੇ ਪ੍ਰੇਮ ਸਿੰਘ ਨੂੰ ਜ਼ਿੰਮੇਵਾਰ ਦੱਸਿਆ।

ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਅੱਗੇ ਭੱਲਾ ਹਸਪਤਾਲ ਰੈਫ਼ਰ ਕਰ ਦਿੱਤਾ। ਉੱਥੇ ਇਲਾਜ ਦੌਰਾਨ ਪਲਵਿੰਦਰ ਸਿੰਘ ਦੀ ਮੌਤ ਹੋ ਗਈ।

ਮੌਤ ਤੋਂ ਬਾਅਦ ਪਰਿਵਾਰ ਨੇ ਥਾਣਾ ਛੇਹਰਟਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਅਧਿਕਾਰੀ ਰਾਜਬੀਰ ਸਿੰਘ ਮੁਤਾਬਕ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਸੁਮਨ ਬਾਲਾ ਅਤੇ ਪ੍ਰੇਮ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਵੱਲੋਂ ਘਟਨਾ ਦੇ ਅਸਲ ਕਾਰਨਾਂ ਅਤੇ ਮੌਕੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.