IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਨੇਪਾਲ ਤ੍ਰਾਸਦੀ ਪੀੜਤਾਂ ਦੀ ਮਦਦ ਲਈ SGPC ਵਫ਼ਦ ਨੇ ਪ੍ਰਧਾਨ...

ਨੇਪਾਲ ਤ੍ਰਾਸਦੀ ਪੀੜਤਾਂ ਦੀ ਮਦਦ ਲਈ SGPC ਵਫ਼ਦ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Admin User - Sep 01, 2026 07:16 PM
IMG

ਨੇਪਾਲ ਵਿੱਚ ਕੁਦਰਤੀ ਆਫ਼ਤ ਕਾਰਨ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਭੇਜੇ ਗਏ ਵਫ਼ਦ ਨੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਗੁਰਦੁਆਰਾ ਸਿੰਘ ਸਭਾ ਦੇ ਸਕੱਤਰ ਪ੍ਰੀਤਮ ਸਿੰਘ ਦੇ ਉਪਰਾਲੇ ਨਾਲ ਹੋਈ।

SGPC ਦੇ ਵਫ਼ਦ ਵਿੱਚ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਅਜ਼ਾਦ ਦੀਪ ਸਿੰਘ ਸ਼ਾਮਲ ਸਨ। ਮੀਟਿੰਗ ਦੌਰਾਨ ਵਫ਼ਦ ਨੇ ਨੇਪਾਲ ਵਿੱਚ ਆਫ਼ਤ ਤੋਂ ਬਾਅਦ ਬਣੇ ਹਾਲਾਤ, ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਅਤੇ ਪੀੜਤ ਲੋਕਾਂ ਦੀਆਂ ਮੌਜੂਦਾ ਜ਼ਰੂਰਤਾਂ ਬਾਰੇ ਜਾਣਕਾਰੀ ਲਈ।

ਵਫ਼ਦ ਨੇ ਨੇਪਾਲ ਸਰਕਾਰ ਦੇ ਨੁਮਾਇੰਦਿਆਂ ਤੋਂ ਇਹ ਵੀ ਜਾਣਨ ਦੀ ਕੋਸ਼ਿਸ਼ ਕੀਤੀ ਕਿ ਇਸ ਸਮੇਂ ਪ੍ਰਭਾਵਿਤ ਲੋਕਾਂ ਨੂੰ ਕਿਹੜੀ ਰਾਹਤ ਸਮੱਗਰੀ ਦੀ ਸਭ ਤੋਂ ਵੱਧ ਲੋੜ ਹੈ, ਤਾਂ ਜੋ SGPC ਵੱਲੋਂ ਉਸੇ ਅਨੁਸਾਰ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਨੇਪਾਲ ਤੋਂ ਜਾਣਕਾਰੀ ਸਾਂਝੀ ਕਰਦਿਆਂ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ SGPC ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੇਪਾਲ ਸਰਕਾਰ ਵੱਲੋਂ ਲੋੜਾਂ ਸਬੰਧੀ ਦਿੱਤੀ ਜਾਣ ਵਾਲੀ ਅਗਲੀ ਜਾਣਕਾਰੀ ਦੇ ਆਧਾਰ ’ਤੇ ਰਾਹਤ ਕਾਰਜ ਸ਼ੁਰੂ ਕੀਤੇ ਜਾਣਗੇ।

ਭਾਈ ਗਰੇਵਾਲ ਨੇ ਕਿਹਾ ਕਿ SGPC ਦੀ ਪਰੰਪਰਾ ਰਹੀ ਹੈ ਕਿ ਕੁਦਰਤੀ ਆਫ਼ਤਾਂ ਜਾਂ ਕਿਸੇ ਵੀ ਸੰਕਟ ਦੀ ਘੜੀ ਵਿੱਚ ਮਨੁੱਖਤਾ ਦੀ ਸੇਵਾ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਨੇਪਾਲ ਸਰਕਾਰ ਦੇ ਨੁਮਾਇੰਦਿਆਂ ਨੇ SGPC ਵੱਲੋਂ ਸਹਾਇਤਾ ਦੀ ਪੇਸ਼ਕਸ਼ ਕਰਨ ਲਈ ਧੰਨਵਾਦ ਕੀਤਾ ਅਤੇ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਰੂਪਰੇਖਾ ਵੀ ਸਾਂਝੀ ਕੀਤੀ।

ਉਨ੍ਹਾਂ ਕਿਹਾ ਕਿ SGPC ਵੱਲੋਂ ਵੀ ਨੇਪਾਲ ਸਰਕਾਰ ਦੀ ਸਹਿਮਤੀ ਅਤੇ ਉਸ ਵੱਲੋਂ ਤੈਅ ਕੀਤੀ ਯੋਜਨਾ ਅਨੁਸਾਰ ਹੀ ਰਾਹਤ ਸੇਵਾਵਾਂ ਚਲਾਈਆਂ ਜਾਣਗੀਆਂ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੇਪਾਲ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ। ਸਰਕਾਰੀ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਜਲਦ ਹੀ ਰਾਹਤ ਕਾਰਜਾਂ ਦੀ ਪੂਰੀ ਰੂਪਰੇਖਾ SGPC ਨਾਲ ਸਾਂਝੀ ਕੀਤੀ ਜਾਵੇਗੀ।

ਮੀਟਿੰਗ ਵਿੱਚ SGPC ਵਫ਼ਦ ਤੋਂ ਇਲਾਵਾ ਨੇਪਾਲ ਤੋਂ ਅੰਗਦ ਸਿੰਘ ਅਤੇ ਗੁਰਦੁਆਰਾ ਸਿੰਘ ਸਭਾ ਦੇ ਸਕੱਤਰ ਪ੍ਰੀਤਮ ਸਿੰਘ ਵੀ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.