ਤਾਜਾ ਖਬਰਾਂ
ਪੱਤਰ ਵਿੱਚ ਅੰਗਰੇਜ਼ੀ ਭਾਸ਼ਾ ਵਿੱਚ ਲਿਖਿਆ ਗਿਆ ਹੈ ਕਿ ਚਿਰਾਗ ਪਾਸਵਾਨ ਨੂੰ ਜਲਦ ਹੀ ਕੱਟੜਪੰਥੀਆਂ ਵੱਲੋਂ ਮਾਰ ਦਿੱਤਾ ਜਾਵੇਗਾ। ਪੱਤਰ ਮਿਲਣ ਤੋਂ ਬਾਅਦ ਉਨ੍ਹਾਂ ਦੇ ਦਫ਼ਤਰ ਵੱਲੋਂ ਕੇਂਦਰੀ ਗ੍ਰਹਿ ਸਕੱਤਰ ਨੂੰ ਪੱਤਰ ਲਿਖ ਕੇ ਘਟਨਾ ਦੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਗਈ।
ਧਮਕੀ ਭਰੇ ਪੱਤਰ ਦੇ ਸਰੋਤ ਅਤੇ ਇਸ ਨੂੰ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਬੰਧਤ ਏਜੰਸੀਆਂ ਪੱਤਰ ਦੇ ਪਿੱਛੇ ਮੌਜੂਦ ਵਿਅਕਤੀ ਅਤੇ ਧਮਕੀ ਦੇ ਮਕਸਦ ਬਾਰੇ ਜਾਣਕਾਰੀ ਇਕੱਠੀ ਕਰ ਰਹੀਆਂ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਧਮਕੀ ਕਿਸ ਵੱਲੋਂ ਦਿੱਤੀ ਗਈ ਅਤੇ ਇਸ ਦੇ ਪਿੱਛੇ ਕੀ ਕਾਰਨ ਹੈ।
ਧਮਕੀ ਤੋਂ ਬਾਅਦ ਚਿਰਾਗ ਪਾਸਵਾਨ ਦੀ ਸੁਰੱਖਿਆ ਨੂੰ ਲੈ ਕੇ ਚੌਕਸੀ ਵਧਾ ਦਿੱਤੀ ਗਈ ਹੈ।
ਚਿਰਾਗ ਪਾਸਵਾਨ ਹਾਲ ਹੀ ਵਿੱਚ ਅਨੁਸੂਚਿਤ ਜਾਤੀਆਂ ਦੇ ਰਾਖਵੇਂਕਰਨ ਵਿੱਚ ਉਪ-ਸ਼੍ਰੇਣੀਕਰਨ ਅਤੇ ‘ਕ੍ਰੀਮੀ ਲੇਅਰ’ ਦੇ ਮੁੱਦੇ ਨੂੰ ਲੈ ਕੇ ਵੀ ਸੁਰਖੀਆਂ ਵਿੱਚ ਰਹੇ ਹਨ। ਇਸ ਮਾਮਲੇ ’ਤੇ ਉਨ੍ਹਾਂ ਅਤੇ ਕੇਂਦਰੀ ਮੰਤਰੀ ਜੀਤਨ ਰਾਮ ਮਾਂਝੀ ਵਿਚਕਾਰ ਤਿੱਖੇ ਬਿਆਨ ਸਾਹਮਣੇ ਆਏ ਸਨ।
ਚਿਰਾਗ ਪਾਸਵਾਨ ਨੇ ਮਾਂਝੀ ਅਤੇ ਉਨ੍ਹਾਂ ਦੇ ਪੁੱਤਰ ਸੰਤੋਸ਼ ਕੁਮਾਰ ਸੁਮਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਦਲੀਲ ਦਿੱਤੀ ਸੀ ਕਿ ਜੇਕਰ ਉਹ ਐੱਸਸੀ ਰਾਖਵੇਂਕਰਨ ਵਿੱਚ ‘ਕ੍ਰੀਮੀ ਲੇਅਰ’ ਜਾਂ ਉਪ-ਸ਼੍ਰੇਣੀਕਰਨ ਦੇ ਹੱਕ ਵਿੱਚ ਹਨ ਤਾਂ ਉਨ੍ਹਾਂ ਨੂੰ ਨੈਤਿਕ ਆਧਾਰ ’ਤੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
Get all latest content delivered to your email a few times a month.