IMG-LOGO
ਹੋਮ ਪੰਜਾਬ: ਅੰਮ੍ਰਿਤਸਰ ਪੁਲਿਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਸਟਰਾਈਕ: ਤੜਕੇ ਇਲਾਕੇ...

ਅੰਮ੍ਰਿਤਸਰ ਪੁਲਿਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਸਟਰਾਈਕ: ਤੜਕੇ ਇਲਾਕੇ ਸੀਲ ਕਰਕੇ ਚਲਾਇਆ 'CASO' ਆਪ੍ਰੇਸ਼ਨ, 11 ਸ਼ੱਕੀ ਰਾਊਂਡਅੱਪ

Admin User - Sep 02, 2026 11:32 AM
IMG

ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਨਸ਼ਾ ਮੁਕਤ ਕਰਨ ਅਤੇ ਮਾੜੇ ਅਨਸਰਾਂ 'ਤੇ ਨਕੇਲ ਕੱਸਣ ਦੇ ਮਕਸਦ ਨਾਲ ਪੁਲਿਸ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਤੜਕਸਾਰ ਸ਼ਹਿਰ ਵਿੱਚ ਇੱਕ ਵੱਡੇ ਪੱਧਰ ਦੀ ਪੁਲਿਸ ਕਾਰਵਾਈ ਦੇਖਣ ਨੂੰ ਮਿਲੀ। ਪੁਲਿਸ ਟੀਮਾਂ ਵੱਲੋਂ ਨਸ਼ਾ ਤਸਕਰੀ ਲਈ ਸੰਵੇਦਨਸ਼ੀਲ ਮੰਨੇ ਜਾਂਦੇ ਇਲਾਕਿਆਂ ਵਿੱਚ ਅਚਾਨਕ ਫਲੈਗ ਮਾਰਚ ਕਰਦਿਆਂ 'ਕਾਰਡਨ ਐਂਡ ਸਰਚ ਆਪ੍ਰੇਸ਼ਨ' (CASO) ਚਲਾਇਆ ਗਿਆ, ਜਿਸ ਨਾਲ ਸਮਾਜ ਵਿਰੋਧੀ ਅਨਸਰਾਂ 'ਚ ਹੜਕੰਪ ਮਚ ਗਿਆ।

ਇਸ ਵਿਸ਼ੇਸ਼ ਆਪ੍ਰੇਸ਼ਨ ਦੀ ਅਗਵਾਈ ਡੀਸੀਪੀ (ਲਾਅ ਐਂਡ ਆਰਡਰ) ਰਵਿੰਦਰਪਾਲ ਸਿੰਘ ਨੇ ਕੀਤੀ। ਉਨ੍ਹਾਂ ਦੇ ਨਾਲ ਏਡੀਸੀਪੀ ਸਿਟੀ-1, ਏਸੀਪੀ ਸੈਂਟਰਲ ਸਮੇਤ ਥਾਣਾ ਗੇਟ ਹਕੀਮਾਂ ਅਤੇ ਡੀ-ਡਿਵੀਜ਼ਨ ਦੇ ਐਸਐਚਓ ਸਮੇਤ 150 ਤੋਂ ਵੱਧ ਜਵਾਨਾਂ ਦੀ ਫੋਰਸ ਸ਼ਾਮਲ ਸੀ।


ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਤੜਕੇ ਹੀ ਸ਼ਹਿਰ ਦੇ ਵਾਲਮੀਕਿ ਮੁਹੱਲਾ, ਅਨਗੜ੍ਹ ਅਤੇ ਸ਼ੇਖਾਂ ਬਾਜ਼ਾਰ ਵਰਗੇ ਸ਼ੱਕੀ ਇਲਾਕਿਆਂ ਨੂੰ ਚਾਰੋਂ ਪਾਸਿਓਂ ਘੇਰ ਕੇ ਪੂਰੀ ਤਰ੍ਹਾਂ ਸੀਲ ਕਰ ਦਿੱਤਾ। ਇਸ ਤੋਂ ਬਾਅਦ ਘਰ-ਘਰ ਅਤੇ ਸ਼ੱਕੀ ਠਿਕਾਣਿਆਂ 'ਤੇ ਤਲਾਸ਼ੀ ਅਭਿਆਨ ਚਲਾਇਆ ਗਿਆ।


ਚੈਕਿੰਗ ਦੌਰਾਨ ਪੁਲਿਸ ਨੇ ਲਗਭਗ 10 ਤੋਂ 11 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਤੋਂ ਇਲਾਵਾ ਮੌਕੇ ਤੋਂ ਕੁਝ ਮਾਤਰਾ ਵਿੱਚ ਨਸ਼ੀਲੇ ਪਦਾਰਥ, ਨਜਾਇਜ਼ ਸ਼ਰਾਬ ਅਤੇ ਬਿਨਾਂ ਦਸਤਾਵੇਜ਼ਾਂ ਵਾਲੇ ਸ਼ੱਕੀ ਵਾਹਨ ਵੀ ਜ਼ਬਤ ਕੀਤੇ ਗਏ ਹਨ।


ਮਾਮਲੇ ਬਾਰੇ ਬੋਲਦਿਆਂ ਡੀਸੀਪੀ (ਲਾਅ ਐਂਡ ਆਰਡਰ) ਰਵਿੰਦਰਪਾਲ ਸਿੰਘ ਨੇ ਦੱਸਿਆ "ਨਸ਼ੇ ਅਤੇ ਅਪਰਾਧ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਨਿਰੰਤਰ ਜਾਰੀ ਰਹੇਗੀ। ਫਿਲਹਾਲ ਰਾਊਂਡਅੱਪ ਕੀਤੇ ਗਏ ਵਿਅਕਤੀਆਂ ਦੇ ਰਿਕਾਰਡ ਅਤੇ ਬਰਾਮਦ ਵਾਹਨਾਂ ਦੇ ਕਾਗਜ਼ਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੂਰੀ ਵੈਰੀਫਿਕੇਸ਼ਨ ਤੋਂ ਬਾਅਦ ਹੀ ਬਰਾਮਦਗੀ ਬਾਰੇ ਵਿਸਥਾਰਤ ਰਿਪੋਰਟ ਸਾਂਝੀ ਕੀਤੀ ਜਾਵੇਗੀ। ਸਥਾਨਕ ਲੋਕਾਂ ਦਾ ਮੰਨਣਾ ਹੈ ਕਿ ਪੁਲਿਸ ਦੀ ਇਸ ਸਖ਼ਤੀ ਨਾਲ ਇਲਾਕੇ ਵਿੱਚ ਨਸ਼ੇ ਦੀ ਵਿਕਰੀ ਨੂੰ ਠੱਲ੍ਹ ਪਈ ਹੈ।"

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.