IMG-LOGO
ਹੋਮ ਪੰਜਾਬ: ਗੁਰਦਾਸਪੁਰ 'ਚ ਪੁਲਿਸ ਕਾਂਸਟੇਬਲ ਅਤੇ ਭੈਣ 'ਤੇ ਕਾਤਲਾਨਾ ਹਮਲਾ: ਨਸ਼ਾ...

ਗੁਰਦਾਸਪੁਰ 'ਚ ਪੁਲਿਸ ਕਾਂਸਟੇਬਲ ਅਤੇ ਭੈਣ 'ਤੇ ਕਾਤਲਾਨਾ ਹਮਲਾ: ਨਸ਼ਾ ਤਸਕਰਾਂ 'ਤੇ ਲੱਗੇ ਦੋਸ਼, ਦੋਵੇਂ ਹਸਪਤਾਲ ਭਰਤੀ

Admin User - Sep 02, 2026 02:52 PM
IMG

ਗੁਰਦਾਸਪੁਰ ਦੇ ਪਿੰਡ ਮੁਸਤਫਾਬਾਦ ਦੇ ਰਹਿਣ ਵਾਲੇ ਪੁਲਿਸ ਕਾਂਸਟੇਬਲ ਕਰਨਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਭੈਣ ਬਲਜਿੰਦਰ ਕੌਰ 'ਤੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਹ ਵਾਰਦਾਤ ਉਸ ਵੇਲੇ ਵਾਪਰੀ ਜਦੋਂ ਕਰਨਪ੍ਰੀਤ ਸਿੰਘ ਮੰਗਲਵਾਰ ਸ਼ਾਮ ਨੂੰ ਬੱਬੇਹਾਲੀ ਛਿੰਜ ਮੇਲੇ ਤੋਂ ਆਪਣੀ ਡਿਊਟੀ ਨਿਪਟਾ ਕੇ ਭੈਣ ਨਾਲ ਮੋਟਰਸਾਈਕਲ 'ਤੇ ਘਰ ਪਰਤ ਰਹੇ ਸਨ।

ਬੱਬੇਹਾਲੀ ਬੱਸ ਸਟੈਂਡ ਨੇੜੇ 3 ਤੋਂ 4 ਨੌਜਵਾਨਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਰੋਕ ਲਿਆ ਅਤੇ ਅਚਾਨਕ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ।

ਭਰਾ ਨੂੰ ਬਚਾਉਣ ਆਈ ਬਲਜਿੰਦਰ ਕੌਰ 'ਤੇ ਵੀ ਹਮਲਾਵਰਾਂ ਨੇ ਹਥਿਆਰਾਂ ਨਾਲ ਵਾਰ ਕੀਤੇ, ਜਿਸ ਨਾਲ ਉਹ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ।

ਹਮਲਾਵਰਾਂ ਨੇ ਕਾਂਸਟੇਬਲ ਦੀਆਂ ਲੱਤਾਂ 'ਤੇ ਗੰਭੀਰ ਚੋਟਾਂ ਪਹੁੰਚਾ ਕੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ।

ਦੋਵਾਂ ਪੀੜਤਾਂ ਨੂੰ ਤੁਰੰਤ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਜ਼ਖਮੀ ਕਾਂਸਟੇਬਲ ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਹਮਲਾਵਰ ਉਨ੍ਹਾਂ ਦੇ ਹੀ ਪਿੰਡ ਦੇ ਰਹਿਣ ਵਾਲੇ ਹਨ ਅਤੇ ਨਸ਼ਾ ਵੇਚਣ ਦਾ ਕੰਮ ਕਰਦੇ ਹਨ। ਕਰਨਪ੍ਰੀਤ ਮੁਤਾਬਕ ਉਨ੍ਹਾਂ ਨੇ ਪਿੰਡ ਵਿੱਚ ਚੱਲਦੇ ਇਸ ਅਮਲ ਬਾਰੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਸੀ। ਇਸੇ ਸੂਚਨਾ ਦੀ ਰੰਜਿਸ਼ ਰੱਖਦਿਆਂ ਤਸਕਰਾਂ ਨੇ ਇਹ ਖੂਨੀ ਖੇਡ ਰਚੀ।

ਇਸ ਘਟਨਾ ਨੇ ਸੂਬੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਫਿਲਹਾਲ ਸਥਾਨਕ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.