IMG-LOGO
ਹੋਮ ਪੰਜਾਬ: ਜਲੰਧਰ ’ਚ AAP ਨੂੰ ਵੱਡਾ ਝਟਕਾ! ਸਾਬਕਾ ਹਲਕਾ ਇੰਚਾਰਜ ਦਿਨੇਸ਼...

ਜਲੰਧਰ ’ਚ AAP ਨੂੰ ਵੱਡਾ ਝਟਕਾ! ਸਾਬਕਾ ਹਲਕਾ ਇੰਚਾਰਜ ਦਿਨੇਸ਼ ਢੱਲ BJP ’ਚ ਸ਼ਾਮਲ

Admin User - Sep 02, 2026 04:39 PM
IMG

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਸਿਆਸਤ ਵਿੱਚ ਦਲ-ਬਦਲ ਦਾ ਦੌਰ ਤੇਜ਼ ਹੋ ਗਿਆ ਹੈ। ਜਲੰਧਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਦੇ ਸਾਬਕਾ ‘ਆਪ’ ਹਲਕਾ ਇੰਚਾਰਜ ਅਤੇ ਦੋ ਵਾਰ ਵਿਧਾਨ ਸਭਾ ਚੋਣ ਲੜ ਚੁੱਕੇ ਦਿਨੇਸ਼ ਢੱਲ ਭਾਜਪਾ ਵਿੱਚ ਸ਼ਾਮਲ ਹੋ ਗਏ।

ਦਿਨੇਸ਼ ਢੱਲ ਨੂੰ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਜਲੰਧਰ ਦੇ ਹੋਟਲ ਰੈਡੀਸਨ ਵਿੱਚ ਭਾਜਪਾ ਪ੍ਰਧਾਨ ਨਾਲ ਮੁਲਾਕਾਤ ਕੀਤੀ ਸੀ ਅਤੇ ਭਾਜਪਾ ਵਿੱਚ ਜਾਣ ਦੀ ਆਪਣੀ ਇੱਛਾ ਜ਼ਾਹਰ ਕੀਤੀ ਸੀ।

ਦਿਨੇਸ਼ ਢੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ਦੀ ਸਿਆਸਤ ਵਿੱਚ ਇੱਕ ਹੋਰ ਚਰਚਾ ਨੇ ਜ਼ੋਰ ਫੜ ਲਿਆ ਹੈ। ਸਿਆਸੀ ਹਲਕਿਆਂ ਵਿੱਚ ਕਿਆਸ ਲਗਾਏ ਜਾ ਰਹੇ ਹਨ ਕਿ ਜਲੰਧਰ ਸੈਂਟਰਲ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਵੀ ਭਾਜਪਾ ਦਾ ਰੁਖ ਕਰ ਸਕਦੇ ਹਨ। ਹਾਲਾਂਕਿ, ਰਮਨ ਅਰੋੜਾ ਵੱਲੋਂ ਅਜੇ ਤੱਕ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਪੁਸ਼ਟੀ ਨਹੀਂ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਜਦੋਂ ‘ਆਪ’ ਵੱਲੋਂ ਮੇਅਰ ਵਿਨੀਤ ਧੀਰ ਨੂੰ ਜਲੰਧਰ ਸੈਂਟਰਲ ਦਾ ਹਲਕਾ ਇੰਚਾਰਜ ਬਣਾਇਆ ਗਿਆ ਸੀ, ਉਸੇ ਸਮੇਂ ਤੋਂ ਦਿਨੇਸ਼ ਢੱਲ ਦੇ ਪਾਰਟੀ ਛੱਡਣ ਨੂੰ ਲੈ ਕੇ ਚਰਚਾਵਾਂ ਸ਼ੁਰੂ ਹੋ ਗਈਆਂ ਸਨ। ਕਾਂਗਰਸ ਵਿੱਚ ਉਨ੍ਹਾਂ ਦੇ ਪੁਰਾਣੇ ਸਿਆਸੀ ਵਿਰੋਧ ਦੇ ਮੱਦੇਨਜ਼ਰ ਉਨ੍ਹਾਂ ਦੇ ਉੱਥੇ ਜਾਣ ਦੀਆਂ ਸੰਭਾਵਨਾਵਾਂ ਘੱਟ ਮੰਨੀਆਂ ਜਾ ਰਹੀਆਂ ਸਨ। ਅਜਿਹੇ ਵਿੱਚ ਭਾਜਪਾ ਉਨ੍ਹਾਂ ਲਈ ਮੁੱਖ ਸਿਆਸੀ ਵਿਕਲਪ ਵਜੋਂ ਸਾਹਮਣੇ ਆਈ।

ਦਿਲਚਸਪ ਗੱਲ ਇਹ ਹੈ ਕਿ ਦਿਨੇਸ਼ ਢੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਇੱਕ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਜਲੰਧਰ ਉੱਤਰੀ ਹਲਕੇ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨਾਲ ਜੁੜੇ 13 ਵਰਕਰਾਂ ਨੂੰ ਆਪਣੇ ਨਾਲ ਜੋੜਨ ਦਾ ਦਾਅਵਾ ਕੀਤਾ ਸੀ। ‘ਆਪ’ ਨੇ ਕਿਹਾ ਸੀ ਕਿ ਤਿੰਨਾਂ ਪਾਰਟੀਆਂ ਨਾਲ ਲੰਬੇ ਸਮੇਂ ਤੋਂ ਜੁੜੇ ਕਈ ਆਗੂ ਅਤੇ ਪਰਿਵਾਰ ਪੁਰਾਣੀਆਂ ਪਾਰਟੀਆਂ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਹਨ।

ਇਸ ਤਰ੍ਹਾਂ ਜਲੰਧਰ ਵਿੱਚ ਇੱਕ ਪਾਸੇ ‘ਆਪ’ ਵੱਲੋਂ ਵਿਰੋਧੀ ਪਾਰਟੀਆਂ ਦੇ ਵਰਕਰਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਦਿਨੇਸ਼ ਢੱਲ ਦੇ BJP ਵਿੱਚ ਜਾਣ ਨਾਲ ਸਿਆਸੀ ਸਮੀਕਰਨ ਹੋਰ ਦਿਲਚਸਪ ਬਣ ਗਏ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.