IMG-LOGO
ਹੋਮ ਪੰਜਾਬ, ਚੰਡੀਗੜ੍ਹ, ਰਾਜੋਆਣਾ ਦੀਆਂ ਅੱਖਾਂ ਦਾ ਇਲਾਜ PGI ਚੰਡੀਗੜ੍ਹ ’ਚ ਹੀ ਹੋਵੇਗਾ,...

ਰਾਜੋਆਣਾ ਦੀਆਂ ਅੱਖਾਂ ਦਾ ਇਲਾਜ PGI ਚੰਡੀਗੜ੍ਹ ’ਚ ਹੀ ਹੋਵੇਗਾ, ਹਾਈਕੋਰਟ ਨੇ ਦਿੱਤੇ ਹੁਕਮ

Admin User - Sep 02, 2026 04:45 PM
IMG

ਪਟਿਆਲਾ ਕੇਂਦਰੀ ਜੇਲ੍ਹ ਵਿੱਚ 30 ਸਾਲਾਂ ਤੋਂ ਵੱਧ ਸਮੇਂ ਤੋਂ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ। ਇਸ ਮਾਮਲੇ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਉਨ੍ਹਾਂ ਦਾ ਇਲਾਜ ਚੰਡੀਗੜ੍ਹ ਸਥਿਤ PGI ਵਿੱਚ ਹੀ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।

ਰਾਜੋਆਣਾ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਪਟਿਆਲਾ ਦੇ ਨਿੱਜੀ ਡਾ. ਆਰ.ਐਸ. ਰੰਧਾਵਾ ਆਈ ਹਸਪਤਾਲ ਵਿੱਚ ਆਪਣੀਆਂ ਅੱਖਾਂ ਦਾ ਇਲਾਜ ਅਤੇ ਸਰਜਰੀ ਕਰਵਾਉਣ ਦੀ ਇਜਾਜ਼ਤ ਮੰਗੀ ਸੀ। ਹਾਲਾਂਕਿ, ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ PGI ਚੰਡੀਗੜ੍ਹ ਵਿੱਚ ਹੀ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ।

ਪਟੀਸ਼ਨ ਵਿੱਚ ਬਲਵੰਤ ਸਿੰਘ ਰਾਜੋਆਣਾ ਨੇ ਦੱਸਿਆ ਸੀ ਕਿ ਉਨ੍ਹਾਂ ਦੀਆਂ ਦੋਵੇਂ ਅੱਖਾਂ ਵਿੱਚ ਮੋਤੀਆਬਿੰਦ ਹੋ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਦਰਦ ਅਤੇ ਨਜ਼ਰ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਅੱਖਾਂ ਦੀ ਸਰਜਰੀ ਕਰਵਾਉਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਸੀ।

ਰਾਜੋਆਣਾ ਮੁਤਾਬਕ ਇਸ ਸਾਲ ਜਨਵਰੀ ਵਿੱਚ PGI ਚੰਡੀਗੜ੍ਹ ਵਿਖੇ ਉਨ੍ਹਾਂ ਦੀਆਂ ਅੱਖਾਂ ਦੀ ਜਾਂਚ ਵੀ ਹੋ ਚੁੱਕੀ ਹੈ। ਉਨ੍ਹਾਂ ਨੇ ਅਦਾਲਤ ਨੂੰ ਇਹ ਵੀ ਕਿਹਾ ਕਿ ਉਹ ਪੁਲਿਸ ਸੁਰੱਖਿਆ ਹੇਠ ਆਪਣੇ ਖਰਚੇ ’ਤੇ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਤਿਆਰ ਹਨ।

ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਸਵਾਲ ਕੀਤਾ ਕਿ ਜਦੋਂ ਜਨਵਰੀ ਵਿੱਚ PGI ਚੰਡੀਗੜ੍ਹ ਵਿਖੇ ਰਾਜੋਆਣਾ ਦੀਆਂ ਅੱਖਾਂ ਦੀ ਜਾਂਚ ਹੋ ਚੁੱਕੀ ਹੈ ਤਾਂ ਪਟਿਆਲਾ ਦੇ ਕਿਸੇ ਨਿੱਜੀ ਹਸਪਤਾਲ ਵਿੱਚ ਇਲਾਜ ਕਰਵਾਉਣ ਦੀ ਲੋੜ ਕਿਉਂ ਹੈ।

ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਇਲਾਜ PGI ਚੰਡੀਗੜ੍ਹ ਵਿੱਚ ਹੀ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.