IMG-LOGO
ਹੋਮ ਪੰਜਾਬ: ਕਿਸਾਨ ਭਵਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ...

ਕਿਸਾਨ ਭਵਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਪਾਏ ਗਏ ਭੋਗ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਰਬੱਤ ਦੇ...

Admin User - Sep 02, 2026 06:15 PM
IMG

ਚੰਡੀਗੜ੍ਹ, 2 ਸਤੰਬਰ 2026 – ਕਿਸਾਨ ਭਵਨ, ਚੰਡੀਗੜ੍ਹ ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਰੱਖਵਾਏ ਗਏ। ਇਹ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਰਾਗੀ ਜੱਥੇ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ ਅਤੇ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ ਅਤੇ ਸਰਬੱਤ ਦੇ ਭਲੇ, ਸੂਬੇ ਦੀ ਤਰੱਕੀ ਅਤੇ ਪੰਜਾਬ ਮੰਡੀ ਬੋਰਡ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। 

ਸ. ਹਰਚੰਦ ਸਿੰਘ ਬਰਸਟ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਪਸੀ ਭਾਈਚਾਰੇ, ਸਾਂਝ ਅਤੇ ਆਤਮਿਕ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਆਪਸੀ ਸਾਂਝ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਮਨ ਨੂੰ ਸਕਾਰਾਤਮਕ ਊਰਜਾ ਪ੍ਰਦਾਨ ਕਰਦੇ ਹਨ।

ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੂਬੇ ਅਤੇ ਕਿਸਾਨਾਂ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਸਾਰਿਆਂ ਨੂੰ ਗੁਰੂ ਸਾਹਿਬਾਨ ਵੱਲੋਂ ਵਿਖਾਏ ਗਏ ਮਾਰਗ ’ਤੇ ਚੱਲਣ ਲਈ ਵੀ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਜੇਪਾਲ ਸਿੰਘ ਬਰਾੜ ਡੀ.ਐਮ.ਓ. ਕਿਸਾਨ ਭਵਨ ਸਮੇਤ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.