IMG-LOGO
ਹੋਮ ਪੰਜਾਬ: ਪੁਰਾਣੀ ਰੰਜਿਸ਼ ਨੇ ਧਾਰਿਆ ਖ਼ੂਨੀ ਰੂਪ, ਭਾਣਜੇ ਨੇ ਕੁਹਾੜੀ ਨਾਲ...

ਪੁਰਾਣੀ ਰੰਜਿਸ਼ ਨੇ ਧਾਰਿਆ ਖ਼ੂਨੀ ਰੂਪ, ਭਾਣਜੇ ਨੇ ਕੁਹਾੜੀ ਨਾਲ ਹਮਲਾ ਕਰਕੇ ਮਾਮੇ ਨੂੰ ਉਤਾਰਿਆ ਮੌਤ ਦੇ ਘਾਟ

Admin User - Sep 02, 2026 08:16 PM
IMG

ਥਾਣਾ ਹੰਡੇਸਰਾ ਅਧੀਨ ਪੈਂਦੇ ਪਿੰਡ ਜੋਲਾ ਕਲਾਂ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਆਪਣੇ ਮਾਮੇ ਦਾ ਕਥਿਤ ਤੌਰ ’ਤੇ ਕੁਹਾੜੀ ਨਾਲ ਹਮਲਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਥਾਣਾ ਹੰਡੇਸਰਾ ਦੇ ਮੁਖੀ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਨੇਪਾਲ ਵਾਸੀ ਲਾਲਪੱਤ ਰਾਏ ਪਿੰਡ ਜੋਲਾ ਕਲਾਂ ਵਿੱਚ ਇੱਕ ਮੋਟਰ ’ਤੇ ਰਹਿ ਕੇ ਮਿਹਨਤ-ਮਜ਼ਦੂਰੀ ਕਰਦਾ ਹੈ। ਉਸ ਦੇ ਨਾਲ ਜ਼ਿਲ੍ਹਾ ਸਰਲਾਹੀ, ਨੇਪਾਲ ਦਾ ਰਹਿਣ ਵਾਲਾ ਕਮੇਸ਼ਰ ਰਾਏ ਵੀ ਰਹਿੰਦਾ ਸੀ। ਕਮੇਸ਼ਰ ਰਾਏ ਦਾ ਭਾਣਜਾ ਰਾਮਜੀ ਰਾਏ, ਜੋ ਜ਼ਿਲ੍ਹਾ ਸੀਤਾਮੜੀ, ਬਿਹਾਰ ਦਾ ਰਹਿਣ ਵਾਲਾ ਸੀ, ਵੀ ਜੋਲਾ ਕਲਾਂ ਵਿੱਚ ਰਹਿ ਕੇ ਮਜ਼ਦੂਰੀ ਕਰਦਾ ਸੀ।

ਪੁਲਿਸ ਮੁਤਾਬਕ ਰਾਮਜੀ ਰਾਏ ਅਤੇ ਉਸ ਦੇ ਮਾਮੇ ਕਮੇਸ਼ਰ ਰਾਏ ਵਿਚਕਾਰ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਕੁਝ ਦਿਨ ਪਹਿਲਾਂ ਵੀ ਦੋਵਾਂ ਵਿਚਕਾਰ ਝਗੜਾ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ 1 ਸਤੰਬਰ ਦੀ ਰਾਤ ਨੂੰ ਦੋਵੇਂ ਇਕੱਠੇ ਬੈਠੇ ਅਤੇ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਮੁੜ ਦੋਵਾਂ ਵਿਚਕਾਰ ਤਕਰਾਰ ਹੋ ਗਈ।

ਪੁਲਿਸ ਦਾ ਦਾਅਵਾ ਹੈ ਕਿ ਪੁਰਾਣੀ ਰੰਜਿਸ਼ ਕਾਰਨ ਗੁੱਸੇ ਵਿੱਚ ਆਏ ਰਾਮਜੀ ਰਾਏ ਨੇ ਦੇਰ ਰਾਤ ਆਪਣੇ ਮਾਮੇ ਕਮੇਸ਼ਰ ਰਾਏ ’ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਇੰਸਪੈਕਟਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਰਾਮਜੀ ਰਾਏ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਪੁਲਿਸ ਅਨੁਸਾਰ ਮ੍ਰਿਤਕ ਦੇ ਵਾਰਸਾਂ ਦੇ ਪਹੁੰਚਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਮਾਮਲੇ ਸਬੰਧੀ ਪੁਲਿਸ ਵੱਲੋਂ ਅਗਲੇਰੀ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.