IMG-LOGO
ਹੋਮ ਪੰਜਾਬ: ਪੰਜਾਬ ਵਿੱਚ ਅੱਜ ਸਕੂਲ-ਕਾਲਜ ਦੀਆਂ ਪ੍ਰਾਈਵੇਟ ਬੱਸਾਂ ਤੇ ਵੈਨਾਂ ਦਾ...

ਪੰਜਾਬ ਵਿੱਚ ਅੱਜ ਸਕੂਲ-ਕਾਲਜ ਦੀਆਂ ਪ੍ਰਾਈਵੇਟ ਬੱਸਾਂ ਤੇ ਵੈਨਾਂ ਦਾ ਚੱਕਾ ਜਾਮ, ਬਠਿੰਡਾ 'ਚ ਮਹਾਂਪੰਚਾਇਤ ਅੱਜ

Admin User - Sep 03, 2026 11:28 AM
IMG

ਆਪਣੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਪ੍ਰਾਈਵੇਟ ਸਕੂਲ ਅਤੇ ਕਾਲਜ ਟਰਾਂਸਪੋਰਟਰਾਂ ਨੇ ਅੱਜ ਮੁਕੰਮਲ ਹੜਤਾਲ ਦਾ ਐਲਾਨ ਕੀਤਾ ਹੈ। ਇਸ ਹੜਤਾਲ ਦੇ ਚੱਲਦਿਆਂ ਸੂਬੇ ਭਰ ਵਿੱਚ ਸਕੂਲੀ ਬੱਸਾਂ ਅਤੇ ਵੈਨਾਂ ਦਾ ਚੱਕਾ ਪੂਰੀ ਤਰ੍ਹਾਂ ਜਾਮ ਰਹੇਗਾ। ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਟਰਾਂਸਪੋਰਟ ਐਸੋਸੀਏਸ਼ਨ ਵੱਲੋਂ ਅੱਜ ਬਠਿੰਡਾ ਦੀ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਮਹਾਂਪੰਚਾਇਤ ਰੈਲੀ ਵੀ ਕੀਤੀ ਜਾ ਰਹੀ ਹੈ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਡਰਾਈਵਰ, ਕੰਡਕਟਰ ਅਤੇ ਬੱਸ ਮਾਲਕ ਸ਼ਿਰਕਤ ਕਰਨਗੇ।


ਪੰਜਾਬ ਸਕੂਲ ਅਤੇ ਕਾਲਜ ਪ੍ਰਾਈਵੇਟ ਬੱਸ ਟਰਾਂਸਪੋਰਟ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਰਾ ਨੇ ਦੱਸਿਆ ਕਿ ਸਰਕਾਰਾਂ ਅਤੇ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੇ ਹਨ। ਇੱਥੋਂ ਤੱਕ ਕਿ ਮੰਤਰੀਆਂ ਵੱਲੋਂ ਗੱਲਬਾਤ ਲਈ ਸਮਾਂ ਵੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਲੱਖਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਇਸ ਕਿੱਤੇ ਨਾਲ ਜੁੜੀ ਹੋਈ ਹੈ ਅਤੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਅਤ ਆਵਾਜਾਈ ਲਈ ਉਨ੍ਹਾਂ 'ਤੇ ਪੂਰਾ ਭਰੋਸਾ ਕਰਦੇ ਹਨ, ਪਰ ਇਸ ਦੇ ਬਾਵਜੂਦ ਸਰਕਾਰ ਦਾ ਰਵੱਈਆ ਉਦਾਸੀਨ ਹੈ।


ਯੂਨੀਅਨ ਆਗੂਆਂ ਨੇ ਦੱਸਿਆ ਕਿ ਵੱਡੀਆਂ ਰੂਟ ਬੱਸਾਂ, ਜੋ ਰੋਜ਼ਾਨਾ 500 ਕਿਲੋਮੀਟਰ ਚੱਲਦੀਆਂ ਹਨ, ਅਤੇ ਸਕੂਲੀ ਬੱਸਾਂ, ਜੋ ਮਹਿਜ਼ 50 ਕਿਲੋਮੀਟਰ ਹੀ ਚੱਲਦੀਆਂ ਹਨ, ਦੋਵਾਂ ਲਈ ਇੱਕੋ ਜਿਹੀ ਟਰਾਂਸਪੋਰਟ ਪਾਲਿਸੀ ਲਾਗੂ ਕੀਤੀ ਗਈ ਹੈ। ਸਕੂਲੀ ਟਰਾਂਸਪੋਰਟਰ ਛੋਟੇ ਪੱਧਰ 'ਤੇ ਕੰਮ ਕਰਦੇ ਹਨ ਅਤੇ ਉਨ੍ਹਾਂ ਦਾ ਸਾਹਮਣਾ ਆਮ ਜਨਤਾ ਦੀ ਬਜਾਏ ਸਿਰਫ਼ ਬੱਚਿਆਂ ਨਾਲ ਹੁੰਦਾ ਹੈ, ਇਸ ਲਈ ਉਨ੍ਹਾਂ ਲਈ ਵੱਖਰੀ ਅਤੇ ਨਰਮ ਪਾਲਿਸੀ ਬਣਾਈ ਜਾਣੀ ਚਾਹੀਦੀ ਹੈ।


ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦ ਗੱਲਬਾਤ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਇਹ ਸੰਘਰਸ਼ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਪੱਧਰ 'ਤੇ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।


ਵੱਖਰੀ ਟਰਾਂਸਪੋਰਟ ਪਾਲਿਸੀ: ਸਕੂਲੀ ਅਤੇ ਕਾਲਜ ਵਾਹਨਾਂ ਦੀ ਘੱਟ ਦੂਰੀ ਨੂੰ ਦੇਖਦਿਆਂ ਵੱਖਰੀ ਨੀਤੀ ਤਿਆਰ ਕੀਤੀ ਜਾਵੇ।

ਖੱਜਲ-ਖੁਆਰੀ 'ਤੇ ਰੋਕ: ਸੜਕਾਂ 'ਤੇ ਆਰ.ਟੀ.ਓ. (RTO) ਦੀ ਚੈਕਿੰਗ ਦੇ ਨਾਂ 'ਤੇ ਕੀਤੀ ਜਾਂਦੀ ਕਥਿਤ ਪਰੇਸ਼ਾਨੀ ਤੁਰੰਤ ਬੰਦ ਹੋਵੇ।

ਟੈਕਸਾਂ 'ਚ ਰਾਹਤ: ਭਾਰੀ ਟੈਕਸਾਂ ਦੀਆਂ ਦਰਾਂ ਘਟਾਈਆਂ ਜਾਣ ਅਤੇ ਵਿਸ਼ੇਸ਼ ਛੋਟ ਦਿੱਤੀ ਜਾਵੇ।


ਵਾਹਨਾਂ ਦੀ ਮਿਆਦ 'ਚ ਵਾਧਾ: ਸਕੂਲੀ ਵਾਹਨਾਂ ਦੀ ਵਰਤੋਂ ਯੋਗ ਉਮਰ ਸੀਮਾ 15 ਸਾਲ ਤੋਂ ਵਧਾ ਕੇ 25 ਸਾਲ ਕੀਤੀ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.