ਤਾਜਾ ਖਬਰਾਂ
ਪੁਲਿਸ ਟੀਮਾਂ ਵੱਲੋਂ ਅਦਾਲਤ ਦੀ ਇਮਾਰਤ ਦੇ ਅੰਦਰਲੇ ਹਿੱਸਿਆਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਇਲਾਕੇ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਸਰਚ ਆਪਰੇਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ।
ਧਮਕੀ ਭਰੀ ਈਮੇਲ ਸਾਹਮਣੇ ਆਉਣ ਤੋਂ ਬਾਅਦ ਅਦਾਲਤ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਹੁਣ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਅਤੇ ਧਮਕੀ ਦੇ ਸਰੋਤ ਬਾਰੇ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਮੋਹਾਲੀ ਜ਼ਿਲ੍ਹਾ ਅਦਾਲਤ ਨੂੰ ਪਹਿਲਾਂ ਵੀ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਲਗਾਤਾਰ ਮਿਲ ਰਹੀਆਂ ਧਮਕੀਆਂ ਨੂੰ ਦੇਖਦਿਆਂ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
Get all latest content delivered to your email a few times a month.