ਤਾਜਾ ਖਬਰਾਂ
ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਮਿਸਲ ਸਤਲੁਜ ਨਾਲ ਜੁੜ ਰਹੇ ਹਨ। ਉਨ੍ਹਾਂ ਮੁਤਾਬਕ ਨੌਜਵਾਨ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਦੀ ਪਾਰਟੀ ਦੀ ਸੋਚ ਨਾਲ ਸਹਿਮਤੀ ਪ੍ਰਗਟਾ ਰਹੇ ਹਨ।
ਅਮਨਦੀਪ ਸਿੰਘ ਨੂੰ ਜ਼ਿੰਮੇਵਾਰੀ ਸੌਂਪਦਿਆਂ ਅਜੇਪਾਲ ਸਿੰਘ ਬਰਾੜ ਨੇ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਖੇਤਰ ਵਿੱਚ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਅਮਨਦੀਪ ਸਿੰਘ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਕੰਮ ਕਰਨਗੇ।
ਪਾਰਟੀ ਪ੍ਰਧਾਨ ਨੇ ਕਿਹਾ ਕਿ ਮਿਸਲ ਸਤਲੁਜ ਦਾ ਉਦੇਸ਼ ਸਿਰਫ਼ ਸੰਗਠਨ ਦਾ ਵਿਸਥਾਰ ਕਰਨਾ ਨਹੀਂ, ਬਲਕਿ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਨਾਲ ਸਬੰਧਤ ਮੁੱਦਿਆਂ ਨੂੰ ਲੋਕਤੰਤਰੀ ਢੰਗ ਨਾਲ ਉਠਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਵਧ ਰਹੀ ਸ਼ਮੂਲੀਅਤ ਪੰਜਾਬ ਦੇ ਭਵਿੱਖ ਪ੍ਰਤੀ ਉਨ੍ਹਾਂ ਦੀ ਜਾਗਰੂਕਤਾ ਨੂੰ ਦਰਸਾਉਂਦੀ ਹੈ।
ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਖੇਤਰ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਦੇ ਮੰਚ ਰਾਹੀਂ ਉੱਚ ਪੱਧਰ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਖੇਤਰ ਦੇ ਨੌਜਵਾਨਾਂ ਨੂੰ ਮਿਸਲ ਸਤਲੁਜ ਨਾਲ ਜੋੜਨ ਅਤੇ ਪੰਜਾਬ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਗੁਰਪ੍ਰੀਤ ਸਿੰਘ ਯੂਥ ਪ੍ਰਧਾਨ, ਫਤਿਹ ਸਿੰਘ ਜਨਰਲ ਸਕੱਤਰ, ਰਮਨਵੀਰ ਸਿੰਘ ਯੂਥ ਮੀਤ ਪ੍ਰਧਾਨ, ਜਸ਼ਨਪ੍ਰੀਤ ਸਿੰਘ ਮੀਤ ਪ੍ਰਧਾਨ ਰੋਪੜ ਸਮੇਤ ਪਾਰਟੀ ਦੇ ਹੋਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ। ਪਾਰਟੀ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ੍ਰੀ ਆਨੰਦਪੁਰ ਸਾਹਿਬ ਸਮੇਤ ਪੰਜਾਬ ਦੇ ਹੋਰ ਖੇਤਰਾਂ ਵਿੱਚ ਵੀ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Get all latest content delivered to your email a few times a month.