ਤਾਜਾ ਖਬਰਾਂ
ਜਾਣਕਾਰੀ ਅਨੁਸਾਰ ਦੋਵੇਂ ਬੱਚੀਆਂ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਆਪਣੇ ਘਰ ਵੱਲ ਜਾ ਰਹੀਆਂ ਸਨ। ਇਸੇ ਦੌਰਾਨ ਪਿੰਡ ਦੀ ਸੜਕ ’ਤੇ ਆ ਰਹੀ ਇੱਕ ਟਰੈਕਟਰ-ਟਰਾਲੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਿਦਿਆਰਥਣਾਂ ਗੰਭੀਰ ਜ਼ਖ਼ਮੀ ਹੋ ਗਈਆਂ।
ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਦੋਵੇਂ ਬੱਚੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਜਗਰਾਉਂ ਪਹੁੰਚਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਅੰਮ੍ਰਿਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ, ਦੀਪ ਕੌਰ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਲੁਧਿਆਣਾ ਰੈਫਰ ਕੀਤੇ ਜਾਣ ਦੀ ਜਾਣਕਾਰੀ ਹੈ।
ਥਾਣਾ ਸਦਰ ਜਗਰਾਉਂ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਵਿਦਿਆਰਥਣ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਮੁਤਾਬਕ ਹਾਦਸੇ ਵਿੱਚ ਸ਼ਾਮਲ ਟਰੈਕਟਰ-ਟਰਾਲੀ ਪਿੰਡ ਸ਼ੇਰਪੁਰ ਕਲਾਂ ਦੇ ਹੀ ਇੱਕ ਵਿਅਕਤੀ ਦੀ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਚਾਲਕ ਟਰੈਕਟਰ-ਟਰਾਲੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
13 ਸਾਲਾ ਅੰਮ੍ਰਿਤ ਕੌਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਸ਼ੇਰਪੁਰ ਕਲਾਂ ਵਿੱਚ ਸੋਗ ਦੀ ਲਹਿਰ ਫੈਲ ਗਈ। ਸਕੂਲ ਤੋਂ ਘਰ ਪਰਤ ਰਹੀਆਂ ਮਾਸੂਮ ਬੱਚੀਆਂ ਨਾਲ ਵਾਪਰੀ ਇਸ ਘਟਨਾ ਨੇ ਪਿੰਡਾਂ ਦੀਆਂ ਸੜਕਾਂ ’ਤੇ ਤੇਜ਼ ਰਫ਼ਤਾਰ ਵਾਹਨਾਂ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਮੁੜ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
Get all latest content delivered to your email a few times a month.