IMG-LOGO
ਹੋਮ ਪੰਜਾਬ: ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਦੀ ਕਥਿਤ ਕੁੱਟਮਾਰ ’ਤੇ ਇਯਾਲੀ...

ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਦੀ ਕਥਿਤ ਕੁੱਟਮਾਰ ’ਤੇ ਇਯਾਲੀ ਭੜਕੇ, ਕਿਹਾ- ਧੱਕੇਸ਼ਾਹੀ ਬਰਦਾਸ਼ਤ ਨਹੀਂ

Admin User - Sep 04, 2026 05:25 PM
IMG

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਵੱਲੋਂ ਕੀਤੀ ਗਈ ਕਥਿਤ ਕੁੱਟਮਾਰ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਨ ਵਾਲੇ ਵਿਅਕਤੀ ਨਾਲ ਪੁਲਿਸ ਵੱਲੋਂ ਅਜਿਹਾ ਵਿਵਹਾਰ ਕਰਨਾ ਬੇਹੱਦ ਨਿੰਦਣਯੋਗ ਹੈ।

ਇਯਾਲੀ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਆਪਣੇ ਚੁਣੇ ਹੋਏ ਨੁਮਾਇੰਦਿਆਂ ਕੋਲ ਸਵਾਲ ਰੱਖਣ ਅਤੇ ਆਪਣਾ ਵਿਰੋਧ ਦਰਜ ਕਰਵਾਉਣ ਦਾ ਹੱਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਵਾਲ ਪੁੱਛਣ ਵਾਲਿਆਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ’ਤੇ ਦਬਾਉਣਾ ਸਰਕਾਰ ਦੀ ਬੌਖਲਾਹਟ ਅਤੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦਾ ਹੈ।

ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਪੰਜਾਬ ਵਾਸੀਆਂ ਨੂੰ ਰਾਜਨੀਤਿਕ ਆਗੂਆਂ ਨੂੰ ਘੇਰ ਕੇ ਸਵਾਲ ਕਰਨ ਦੀ ਗੱਲ ਕਹਿੰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਮੋਹਨਜੀਤ ਸਿੰਘ ਸ਼ੇਰੋਂ ਨੇ ਮੁੱਖ ਮੰਤਰੀ ਕੋਲ ਸਵਾਲ ਰੱਖਣ ਲਈ ਆਵਾਜ਼ ਬੁਲੰਦ ਕੀਤੀ ਤਾਂ ਉਸ ਨਾਲ ਪੁਲਿਸ ਵੱਲੋਂ ਕਥਿਤ ਤੌਰ ’ਤੇ ਕੀਤੀ ਗਈ ਸਖ਼ਤੀ ਲੋਕਤੰਤਰਿਕ ਕਦਰਾਂ-ਕੀਮਤਾਂ ’ਤੇ ਸਵਾਲ ਖੜ੍ਹੇ ਕਰਦੀ ਹੈ।

ਇਯਾਲੀ ਨੇ ਦੱਸਿਆ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਬਾਪੂ ਤਰਸੇਮ ਸਿੰਘ ਦੇ ਨਾਲ ਪੀੜਤ ਮੋਹਨਜੀਤ ਸਿੰਘ ਸ਼ੇਰੋਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਸੱਚ ਅਤੇ ਪੰਜਾਬ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੇਗੀ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.