IMG-LOGO
ਹੋਮ ਪੰਜਾਬ: ਫਿਰੋਜ਼ਪੁਰ ਦੀ ਸਿਆਸਤ ’ਚ ਵੱਡੀ ਹਲਚਲ, ਗੁਰਪ੍ਰੀਤ ਸਿੰਘ ਸੇਖੋਂ 6...

ਫਿਰੋਜ਼ਪੁਰ ਦੀ ਸਿਆਸਤ ’ਚ ਵੱਡੀ ਹਲਚਲ, ਗੁਰਪ੍ਰੀਤ ਸਿੰਘ ਸੇਖੋਂ 6 ਸਤੰਬਰ ਨੂੰ ‘ਆਪ’ ’ਚ ਹੋਣਗੇ ਸ਼ਾਮਲ

Admin User - Sep 04, 2026 06:02 PM
IMG

ਫਿਰੋਜ਼ਪੁਰ ਦੀ ਸਿਆਸਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਵੱਡਾ ਸਿਆਸੀ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਗੁਰਪ੍ਰੀਤ ਸਿੰਘ ਸੇਖੋਂ 6 ਸਤੰਬਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਦੀ ‘ਆਪ’ ਵਿੱਚ ਐਂਟਰੀ ਨੂੰ ਖਾਸ ਤੌਰ ’ਤੇ ਜੀਰਾ ਵਿਧਾਨ ਸਭਾ ਹਲਕੇ ਦੀ ਸਿਆਸਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਗੁਰਪ੍ਰੀਤ ਸਿੰਘ ਸੇਖੋਂ ਪਿਛਲੇ ਕਾਫ਼ੀ ਸਮੇਂ ਤੋਂ ਜੀਰਾ ਹਲਕੇ ਵਿੱਚ ਸਰਗਰਮ ਰਹੇ ਹਨ ਅਤੇ ਇੱਥੋਂ ਚੋਣ ਲੜਨ ਦੀ ਆਪਣੀ ਦਾਅਵੇਦਾਰੀ ਪੇਸ਼ ਕਰਦੇ ਆ ਰਹੇ ਹਨ। ਹੁਣ ‘ਆਪ’ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਤੋਂ ਬਾਅਦ ਜੀਰਾ ਦੇ ਨਾਲ-ਨਾਲ ਫਿਰੋਜ਼ਪੁਰ ਦੀ ਸਮੁੱਚੀ ਸਿਆਸਤ ਵਿੱਚ ਨਵੇਂ ਸਿਆਸੀ ਸਮੀਕਰਨਾਂ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ।

ਸੇਖੋਂ ਦਾ ਸਿਆਸੀ ਪ੍ਰਭਾਵ ਸਿਰਫ਼ ਜੀਰਾ ਤੱਕ ਸੀਮਤ ਨਹੀਂ ਦੱਸਿਆ ਜਾ ਰਿਹਾ। ਉਨ੍ਹਾਂ ਦੀਆਂ ਦੋਵੇਂ ਪਤਨੀਆਂ ਪਹਿਲਾਂ ਹੀ ਜ਼ਿਲ੍ਹਾ ਪਰਿਸ਼ਦ ਮੈਂਬਰ ਹਨ ਅਤੇ ਫਿਰੋਜ਼ਪੁਰ ਦਿਹਾਤੀ ਹਲਕੇ ਦੀ ਨੁਮਾਇੰਦਗੀ ਕਰ ਰਹੀਆਂ ਹਨ। ਇਸ ਕਾਰਨ ਫਿਰੋਜ਼ਪੁਰ ਦਿਹਾਤੀ, ਫਿਰੋਜ਼ਪੁਰ ਅਤੇ ਜੀਰਾ ਹਲਕਿਆਂ ਵਿੱਚ ਸੇਖੋਂ ਦੀ ਸਿਆਸੀ ਪਕੜ ਨੂੰ ਲੈ ਕੇ ਵੀ ਚਰਚਾ ਹੈ।

ਸੇਖੋਂ ਬਾਰੇ ਸਾਹਮਣੇ ਆਈ ਜਾਣਕਾਰੀ ਮੁਤਾਬਕ ਉਹ ਕਥਿਤ ਤੌਰ ’ਤੇ ਗੈਂਗਸਟਰਿਜ਼ਮ ਦੀ ਦੁਨੀਆਂ ਤੋਂ ਦੂਰੀ ਬਣਾਉਣ ਤੋਂ ਬਾਅਦ ਮੁੱਖਧਾਰਾ ਵਿੱਚ ਸਰਗਰਮ ਹੋਏ। ਮੌਜੂਦਾ ਸਮੇਂ ਉਹ ਆਪਣੇ ਇਲਾਕੇ ਵਿੱਚ ਸਮਾਜ ਸੇਵਾ ਦੇ ਕੰਮਾਂ ਨਾਲ ਜੁੜੇ ਹੋਏ ਦੱਸੇ ਜਾਂਦੇ ਹਨ।

ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੁਰਪ੍ਰੀਤ ਸਿੰਘ ਸੇਖੋਂ ਨੂੰ ਕਿਸੇ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਹਾਲਾਂਕਿ ਇਸ ਬਾਰੇ ਆਮ ਆਦਮੀ ਪਾਰਟੀ ਵੱਲੋਂ ਹਾਲੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।

ਸੇਖੋਂ ਦੀ ‘ਆਪ’ ਵਿੱਚ ਸ਼ਮੂਲੀਅਤ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹਨ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਕਿਹੜੀ ਜ਼ਿੰਮੇਵਾਰੀ ਮਿਲਦੀ ਹੈ ਅਤੇ ਇਸ ਦਾ ਜੀਰਾ ਸਮੇਤ ਫਿਰੋਜ਼ਪੁਰ ਦੀ ਸਿਆਸਤ ’ਤੇ ਕੀ ਅਸਰ ਪੈਂਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.