IMG-LOGO
ਹੋਮ ਪੰਜਾਬ: ਗੈਂਗਸਟਰਾਂ ਤੇ ਵਾਰ ਦਾ 227ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551...

ਗੈਂਗਸਟਰਾਂ ਤੇ ਵਾਰ ਦਾ 227ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਈਂ ਛਾਪੇਮਾਰੀ ; 225 ਵਿਅਕਤੀ ਗ੍ਰਿਫ਼ਤਾਰ

Admin User - Sep 04, 2026 06:51 PM
IMG

ਚੰਡੀਗੜ੍ਹ, 4 ਸਤੰਬਰ:

‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 227ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

227ਵੇਂ ਦਿਨ ਪੁਲਿਸ ਟੀਮਾਂ ਨੇ 225 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67,864 ਗ੍ਰਿਫ਼ਤਾਰੀਆਂ ਹੋਈਆਂ ਹਨ। 


ਇਸ ਤੋਂ ਇਲਾਵਾ 252 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।


ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। 

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 552ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 235 ਗ੍ਰਾਮ ਹੈਰੋਇਨ, 470 ਗ੍ਰਾਮ ਅਫੀਮ, 5294 ਨਸ਼ੀਲੀਆਂ ਗੋਲੀਆਂ ਅਤੇ 2250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ  ਨਾਲ ਸਿਰਫ 552 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77124 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.