IMG-LOGO
ਹੋਮ ਪੰਜਾਬ: ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, 7,000 ਟਰਾਮਾਡੋਲ ਗੋਲੀਆਂ ਸਮੇਤ ਇੱਕ...

ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, 7,000 ਟਰਾਮਾਡੋਲ ਗੋਲੀਆਂ ਸਮੇਤ ਇੱਕ ਕਾਬੂ

Admin User - Sep 04, 2026 07:02 PM
IMG

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 7,000 ਟਰਾਮਾਡੋਲ ਹਾਈਡ੍ਰੋਕਲੋਰਾਈਡ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।

ਪੁਲਿਸ ਵੱਲੋਂ ਇਸ ਸਬੰਧੀ ਥਾਣਾ ਸਿਟੀ ਰਾਮਪੁਰਾ ਵਿਖੇ 4 ਸਤੰਬਰ 2026 ਨੂੰ ਮੁਕੱਦਮਾ ਨੰਬਰ 220 ਦਰਜ ਕੀਤਾ ਗਿਆ ਹੈ। ਮਾਮਲਾ NDPS ਐਕਟ ਦੀ ਧਾਰਾ 22 ਅਤੇ 61/85 ਤਹਿਤ ਦਰਜ ਕੀਤਾ ਗਿਆ ਹੈ।

ਪੁਲਿਸ ਅਨੁਸਾਰ ਇਹ ਕਾਰਵਾਈ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਡੀਐਸਪੀ ਰਾਮਪੁਰਾ ਫੂਲ ਮਨੋਜ ਕੁਮਾਰ ਦੀ ਅਗਵਾਈ ਵਿੱਚ ਥਾਣਾ ਸਿਟੀ ਰਾਮਪੁਰਾ ਦੇ ਮੁੱਖ ਅਫ਼ਸਰ ਐਸਆਈ ਰਾਜਪਾਲ ਸਿੰਘ ਸਮੇਤ ਪੁਲਿਸ ਟੀਮ ਵੱਲੋਂ ਇਲਾਕੇ ਵਿੱਚ ਗਸ਼ਤ ਕੀਤੀ ਜਾ ਰਹੀ ਸੀ।

ਦੱਸਿਆ ਗਿਆ ਹੈ ਕਿ 3 ਅਤੇ 4 ਸਤੰਬਰ ਦੀ ਦਰਮਿਆਨੀ ਰਾਤ ਰਾਮਪੁਰਾ ਮੰਡੀ ਇਲਾਕੇ ਵਿੱਚ ਗਸ਼ਤ ਦੌਰਾਨ ਪੁਲਿਸ ਨੂੰ ਇੱਕ ਵਿਅਕਤੀ ਸ਼ੱਕੀ ਹਾਲਾਤ ਵਿੱਚ ਨਜ਼ਰ ਆਇਆ। ਪੁਲਿਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਬੈਗ ਵਿੱਚੋਂ 7,000 Tramadol Hydrochloride ਦੀਆਂ ਗੋਲੀਆਂ ਬਰਾਮਦ ਹੋਣ ਦੀ ਗੱਲ ਕਹੀ ਗਈ ਹੈ।

ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰਕੇ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੀਆਂ ਗੋਲੀਆਂ ਕਿੱਥੋਂ ਲਿਆਂਦੀਆਂ ਗਈਆਂ ਸਨ ਅਤੇ ਇਨ੍ਹਾਂ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.