IMG-LOGO
ਹੋਮ ਪੰਜਾਬ: ਪੁਲਿਸ ਪੈਨਸ਼ਨਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ, ਮੰਗਾਂ ਨਾ ਮੰਨਣ...

ਪੁਲਿਸ ਪੈਨਸ਼ਨਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ, ਮੰਗਾਂ ਨਾ ਮੰਨਣ ’ਤੇ ਕੀਤੀ ਨਾਅਰੇਬਾਜ਼ੀ

Admin User - Sep 04, 2026 07:06 PM
IMG

ਪੁਲਿਸ ਪੈਨਸ਼ਨਰਜ਼ ਜ਼ਿਲ੍ਹਾ ਇਕਾਈ ਮਾਨਸਾ ਵੱਲੋਂ ਆਪਣੀਆਂ ਲੰਬਿਤ ਮੰਗਾਂ ਅਤੇ ਮਸਲਿਆਂ ਦਾ ਹੱਲ ਨਾ ਹੋਣ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟ ਕੀਤਾ ਗਿਆ। ਪੈਨਸ਼ਨਰ ਆਗੂਆਂ ਨੇ ਸਰਕਾਰ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਉਣ ਦੇ ਦੋਸ਼ ਲਗਾਏ।

ਗੁਰਪ੍ਰਨਾਮ ਦਾਸ ਅਤੇ ਗੁਰਨਾਮ ਸਿੰਘ ਲੇਲਿਆਵਾਲੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕੀਤੇ ਵਾਅਦਿਆਂ ਦੇ ਬਾਵਜੂਦ ਅਜੇ ਤੱਕ ਮੁਲਾਜ਼ਮਾਂ ਨੂੰ ਡੀਏ ਸਮੇਤ ਕਈ ਹੋਰ ਸਹੂਲਤਾਂ ਨਹੀਂ ਦਿੱਤੀਆਂ ਗਈਆਂ। ਇਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਲਗਾਤਾਰ ਸੰਘਰਸ਼ ਕਰਨ ਲਈ ਮਜਬੂਰ ਹਨ।

ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਦੇ ਇਤਿਹਾਸ ਵਿੱਚ ਅਜਿਹੀ ਸਰਕਾਰ ਨਹੀਂ ਆਈ, ਜਿਸ ਨੇ ਆਪਣੇ ਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਵਿਰੁੱਧ ਧਿਰ ਬਣ ਕੇ ਪਹਿਲਾਂ ਹਾਈਕੋਰਟ ਅਤੇ ਹੁਣ ਸੁਪਰੀਮ ਕੋਰਟ ਵਿੱਚ ਕੇਸ ਲੜਿਆ ਹੋਵੇ।

ਮੀਟਿੰਗ ਦੌਰਾਨ ਨਵੇਂ ਪੈਨਸ਼ਨਰ ਬਣੇ ਅਮਰੀਕ ਸਿੰਘ ਸਾਹਨੇਵਾਲੀ, ਸਤਨਾਮ ਸਿੰਘ ਝੰਡਾਂ ਕਲਾਂ, ਜਰਨੈਲ ਸਿੰਘ ਕੁਸਲਾ, ਕਰਮਜੀਤ ਸਿੰਘ ਆਲਮਪੁਰ ਮੰਦਰਾਂ, ਹੰਸਾ ਸਿੰਘ ਜਗਾ ਰਾਮ ਤੀਰਥ ਅਤੇ ਹਰਪ੍ਰੀਤ ਸਿੰਘ ਭਗਵਾਨਪੁਰ ਹੀਗਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸੰਸਥਾ ਦੀ ਮੈਂਬਰਸ਼ਿਪ ਦਿੱਤੀ ਗਈ।

ਅਮਰਜੀਤ ਸਿੰਘ ਭਾਈਰੂਪਾ ਨੇ ਮੰਚ ਦੀ ਕਾਰਵਾਈ ਸੰਭਾਲੀ। ਇਸ ਦੌਰਾਨ ਪਿਛਲੇ ਮਹੀਨੇ ਸਵਰਗਵਾਸ ਹੋਏ ਗੁਰਚਰਨ ਸਿੰਘ ਤਲਵੰਡੀ ਸਾਬੋ ਅਤੇ ਨਰਿੰਦਰ ਸਿੰਘ ਬਠਿੰਡਾ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਆਗੂਆਂ ਨੇ ਮੌਜੂਦ ਸਾਥੀਆਂ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਦੀ ਵਧਾਈ ਦਿੱਤੀ।

ਮੀਟਿੰਗ ਤੋਂ ਬਾਅਦ ਪੁਲਿਸ ਦੇ ਸੇਵਾਮੁਕਤ ਮੁਲਾਜ਼ਮਾਂ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਗਾਏ ਗਏ ਧਰਨੇ ਵਿੱਚ ਵੀ ਸ਼ਮੂਲੀਅਤ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.