ਤਾਜਾ ਖਬਰਾਂ
ਪੁਲਿਸ ਮੁਤਾਬਕ, ਪੁੱਛਗਿੱਛ ਦੌਰਾਨ ਨੌਜਵਾਨ ਨੇ ਦਾਅਵਾ ਕੀਤਾ ਕਿ ਉਸ ਨੇ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਹੀਂ ਕੀਤਾ ਸੀ। ਉਸ ਦਾ ਕਹਿਣਾ ਸੀ ਕਿ ਉਸ ਨੇ ਸੋਸ਼ਲ ਮੀਡੀਆ ‘ਤੇ ਰੀਲ ਨੂੰ ਵੱਧ ਤੋਂ ਵੱਧ ਵਿਊਜ਼ ਦਿਵਾਉਣ ਅਤੇ ਪ੍ਰਸਿੱਧੀ ਹਾਸਲ ਕਰਨ ਲਈ ਨਸ਼ੇ ਵਿੱਚ ਹੋਣ ਦੀ ਐਕਟਿੰਗ ਕੀਤੀ ਸੀ।
ਪੁਲਿਸ ਨੇ ਨੌਜਵਾਨ ਨੂੰ 3 ਸਤੰਬਰ ਨੂੰ ਮਾਡਲ ਟਾਊਨ ਇਲਾਕੇ ਤੋਂ ਹਿਰਾਸਤ ਵਿੱਚ ਲਿਆ ਸੀ। ਨੌਜਵਾਨ ਨੇ ਦੱਸਿਆ ਕਿ ਵੀਡੀਓ ਉਸ ਦੇ ਇੱਕ ਦੋਸਤ ਨੇ ਬਣਾਈ ਸੀ। ਉਸ ਨੇ ਇਹ ਵੀ ਮੰਨਿਆ ਕਿ ਇਸ ਤੋਂ ਪਹਿਲਾਂ ਵੀ ਉਹ ਇਸੇ ਤਰ੍ਹਾਂ ਦੀ ਵੀਡੀਓ ਬਣਾ ਕੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰ ਚੁੱਕਾ ਹੈ।
ਏਸੀਪੀ ਐਸਐਸ ਚੀਮਾ ਨੇ ਦੱਸਿਆ ਕਿ ਨੌਜਵਾਨ ਦੇ ਦਾਅਵਿਆਂ ਦੀ ਪੁਸ਼ਟੀ ਲਈ ਉਸ ਦੀ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ। ਜੇਕਰ ਜਾਂਚ ਦੌਰਾਨ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੀ ਪੁਸ਼ਟੀ ਹੁੰਦੀ ਹੈ ਤਾਂ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਨੇ ਵੀ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨੌਜਵਾਨ ਦਾ ਬਿਆਨ ਸਾਂਝਾ ਕੀਤਾ ਹੈ। ਪੁਲਿਸ ਵੱਲੋਂ ਦੱਸਿਆ ਗਿਆ ਕਿ ਵੀਡੀਓ ਵਿੱਚ ਨਜ਼ਰ ਆ ਰਹੀ ਹਾਲਤ ਅਸਲ ਨਸ਼ੇ ਦੀ ਬਜਾਏ ਐਕਟਿੰਗ ਨਾਲ ਸਬੰਧਤ ਹੋਣ ਦਾ ਦਾਅਵਾ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੰਸਦ ਮੈਂਬਰ ਹਰਭਜਨ ਸਿੰਘ ਵੱਲੋਂ ਵੀ ਨਸ਼ੇ ਵਿੱਚ ਧੁੱਤ ਨੌਜਵਾਨਾਂ ਦੀ ਇੱਕ ਵੀਡੀਓ ਸਾਂਝੀ ਕਰਕੇ ਇਸ ਨੂੰ ਪੰਜਾਬ ਨਾਲ ਜੋੜਿਆ ਗਿਆ ਸੀ। ਹਾਲਾਂਕਿ ਪੁਲਿਸ ਨੇ ਬਾਅਦ ਵਿੱਚ ਦਾਅਵਾ ਕੀਤਾ ਸੀ ਕਿ ਉਹ ਵੀਡੀਓ ਪੰਜਾਬ ਦੀ ਨਹੀਂ ਸੀ।
Get all latest content delivered to your email a few times a month.