IMG-LOGO
ਹੋਮ ਪੰਜਾਬ: 36 ਲੱਖ ਤੋਂ ਵੱਧ ਲੋਕ ਲੈ ਰਹੇ ਪੰਜਾਬ ਸਰਕਾਰ ਦੀਆਂ...

36 ਲੱਖ ਤੋਂ ਵੱਧ ਲੋਕ ਲੈ ਰਹੇ ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ : ਡਾ. ਬਲਜੀਤ ਕੌਰ

Admin User - Sep 04, 2026 08:12 PM
IMG


ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਨਿਰਭਰ ਬੱਚਿਆਂ ਅਤੇ ਹੋਰ ਲੋੜਵੰਦ ਵਰਗਾਂ ਨੂੰ ਸਮਾਜਿਕ ਤੇ ਆਰਥਿਕ ਸੁਰੱਖਿਆ ਮੁਹੱਈਆ ਕਰਵਾਉਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਇਸ ਸਮੇਂ 36 ਲੱਖ ਤੋਂ ਵੱਧ ਲੋਕ ਲਾਭ ਲੈ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਬੁਢਾਪਾ ਪੈਨਸ਼ਨ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਸਰਕਾਰ ਵੱਲੋਂ ਹੁਣ ਤੱਕ ₹2,697.44 ਕਰੋੜ ਤੋਂ ਵੱਧ ਦੀ ਰਕਮ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਹੁੰਚਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਡੀ.ਬੀ.ਟੀ. ਪ੍ਰਣਾਲੀ ਨਾਲ ਵਿੱਤੀ ਸਹਾਇਤਾ ਦੀ ਵੰਡ ਵਿੱਚ ਪਾਰਦਰਸ਼ਤਾ ਆਈ ਹੈ ਅਤੇ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਬਿਚੋਲੀਆ ਦੇ ਸਮੇਂ ਸਿਰ ਸਹਾਇਤਾ ਮਿਲ ਰਹੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਵਿੱਤੀ ਵਰ੍ਹਾ 2026-27 ਲਈ ਸਮਾਜਿਕ ਸੁਰੱਖਿਆ ਸਕੀਮਾਂ ਵਾਸਤੇ ₹6,131.91 ਕਰੋੜ ਦਾ ਬਜਟ ਰੱਖਿਆ ਗਿਆ ਹੈ। ਇਸ ਰਕਮ ਰਾਹੀਂ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਨੂੰ ਨਿਰੰਤਰ ਵਿੱਤੀ ਸਹਾਇਤਾ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਯੋਗ ਨਾਗਰਿਕ ਨੂੰ ਸਨਮਾਨ, ਸੁਰੱਖਿਆ ਅਤੇ ਆਤਮ-ਨਿਰਭਰਤਾ ਨਾਲ ਜੀਵਨ ਬਤੀਤ ਕਰਨ ਦੇ ਯੋਗ ਬਣਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਵਿਅਕਤੀ ਸਰਕਾਰੀ ਭਲਾਈ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਕਿਹਾ ਕਿ ਹੱਕਦਾਰ ਲਾਭਪਾਤਰੀਆਂ ਦੀ ਪਛਾਣ, ਯੋਗ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਅਤੇ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਤੱਕ ਵਿਕਾਸ ਅਤੇ ਭਲਾਈ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.