IMG-LOGO
ਹੋਮ ਪੰਜਾਬ: ਪੰਜਾਬ 'ਚ ਅੱਜ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ...

ਪੰਜਾਬ 'ਚ ਅੱਜ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ: ਚੰਡੀਗੜ੍ਹ ਮੌਸਮ ਕੇਂਦਰ ਵੱਲੋਂ ਚੇਤਾਵਨੀ; 6 ਸਤੰਬਰ ਤੋਂ ਘਟੇਗਾ ਮੌਸਮ ਦਾ ਪ੍ਰਭਾਵ

Admin User - Sep 05, 2026 10:13 AM
IMG

ਪੰਜਾਬ ਅੰਦਰ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਬਦਲ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਸ਼ਨੀਵਾਰ ਨੂੰ ਸੂਬੇ ਦੇ ਪੰਜ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਹਾਲਾਂਕਿ, ਵਿਭਾਗ ਅਨੁਸਾਰ ਇਸ ਤੋਂ ਬਾਅਦ ਮੀਂਹ ਦੀ ਤੀਵਰਤਾ ਘਟਣ ਦੇ ਆਸਾਰ ਹਨ। ਐਤਵਾਰ 6 ਸਤੰਬਰ ਨੂੰ ਸਿਰਫ਼ ਪਠਾਨਕੋਟ 'ਚ ਹੀ ਅਲਰਟ ਰਹੇਗਾ, ਜਦਕਿ 7 ਅਤੇ 8 ਸਤੰਬਰ ਨੂੰ ਪੂਰੇ ਪੰਜਾਬ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ।


ਬੀਤੇ ਸ਼ੁੱਕਰਵਾਰ ਨੂੰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਹਾਲਾਂਕਿ ਇਹ ਆਮ ਦੇ ਆਸ-ਪਾਸ ਹੀ ਰਿਹਾ। ਇਸ ਦੌਰਾਨ 36.8 ਡਿਗਰੀ ਸੈਲਸੀਅਸ ਤਾਪਮਾਨ ਨਾਲ ਬਠਿੰਡਾ ਹਵਾਈ ਅੱਡਾ ਸਭ ਤੋਂ ਗਰਮ ਇਲਾਕਾ ਰਿਹਾ।


ਅਗਲੇ ਦੋ ਦਿਨਾਂ ਦੇ ਮੌਸਮ ਦਾ ਹਾਲ:

5 ਸਤੰਬਰ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ ਅਤੇ ਰੂਪਨਗਰ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਕਈ ਥਾਵਾਂ 'ਤੇ, ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਫਾਜ਼ਿਲਕਾ, ਮੁਕਤਸਰ ਤੇ ਫਰੀਦਕੋਟ 'ਚ ਵੀ ਕਿਤੇ-ਕਿਤੇ ਛਿੱਟੇ ਪੈਣ ਦੀ ਉਮੀਦ ਹੈ।

6 ਸਤੰਬਰ: ਸਿਰਫ਼ ਪਠਾਨਕੋਟ ਜ਼ਿਲ੍ਹੇ ਲਈ ਭਾਰੀ ਮੀਂਹ ਦੀ 'ਯੈਲੋ ਚੇਤਾਵਨੀ' ਹੈ। ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ 'ਚ ਕਈ ਥਾਵਾਂ 'ਤੇ, ਜਦਕਿ ਮੱਧ ਤੇ ਪੱਛਮੀ ਪੰਜਾਬ 'ਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ।a

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.