IMG-LOGO
ਹੋਮ ਪੰਜਾਬ: ਪੰਜਾਬ ਕੈਬਨਿਟ ਦੇ ਵੱਡੇ ਫੈਸਲੇ: ਸਿਹਤ ਵਿਭਾਗ ’ਚ 251 ਨਵੀਆਂ...

ਪੰਜਾਬ ਕੈਬਨਿਟ ਦੇ ਵੱਡੇ ਫੈਸਲੇ: ਸਿਹਤ ਵਿਭਾਗ ’ਚ 251 ਨਵੀਆਂ ਅਸਾਮੀਆਂ, PSC ਦੇ ਨਿਯਮਾਂ ’ਚ ਵੀ ਬਦਲਾਅ

Admin User - Sep 05, 2026 04:11 PM
IMG

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਸੂਬੇ ਦੇ ਪ੍ਰਸ਼ਾਸਨਿਕ ਅਤੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਨਾਲ ਜੁੜੇ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਗਰੁੱਪ-ਏ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਵਿੱਚ ਨਵੀਆਂ ਅਸਾਮੀਆਂ ਸਿਰਜਣ ਅਤੇ ਖਾਲੀ ਅਹੁਦੇ ਭਰਨ ਦੀ ਪ੍ਰਵਾਨਗੀ ਦਿੱਤੀ।

ਮੀਟਿੰਗ ਦੌਰਾਨ ਪੰਜਾਬ ਲੋਕ ਸੇਵਾ ਕਮਿਸ਼ਨ ਨਾਲ ਸਬੰਧਤ ਗਰੁੱਪ-ਏ ਰੈਗੂਲੇਸ਼ਨਾਂ ਵਿੱਚ ਲੋੜੀਂਦੀਆਂ ਸੋਧਾਂ ਨੂੰ ਹਰੀ ਝੰਡੀ ਦਿੱਤੀ ਗਈ। ਇਸ ਤੋਂ ਇਲਾਵਾ ਕਮਿਸ਼ਨ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਵੀ ਕੀਤਾ ਗਿਆ, ਜਿਸ ਵਿੱਚ ਸਕੱਤਰ ਨਾਲ ਸਬੰਧਤ ਪਰਸਨਲ ਅਸਿਸਟੈਂਟ ਦੀ ਅਸਾਮੀ ਵੀ ਸ਼ਾਮਲ ਹੈ।

ਆਉਣ ਵਾਲੇ ਖਰੀਫ਼ ਮਾਰਕੀਟਿੰਗ ਸੀਜ਼ਨ 2026-27 ਦੌਰਾਨ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਕੈਬਨਿਟ ਨੇ ਪੰਜਾਬ ਕਸਟਮ ਮਿਲਿੰਗ ਪਾਲਿਸੀ ਦੇ ਖਰੜੇ ਨੂੰ ਮਨਜ਼ੂਰੀ ਦਿੱਤੀ। ਇਸ ਦੇ ਨਾਲ ਪੰਜਾਬ ਫੂਡਗ੍ਰੇਨ ਟਰਾਂਸਪੋਰਟੇਸ਼ਨ ਪਾਲਿਸੀ ਅਤੇ ਪੰਜਾਬ ਫੂਡਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ।

ਸਰਕਾਰ ਮੁਤਾਬਕ ਇਨ੍ਹਾਂ ਨੀਤੀਆਂ ਨਾਲ ਮੰਡੀਆਂ ਵਿੱਚ ਆਉਣ ਵਾਲੀ ਫ਼ਸਲ ਦੀ ਢੋਆ-ਢੁਆਈ, ਚੁਕਾਈ ਅਤੇ ਮਜ਼ਦੂਰੀ ਨਾਲ ਜੁੜੇ ਕੰਮਾਂ ਨੂੰ ਬਿਹਤਰ ਢੰਗ ਨਾਲ ਚਲਾਉਣ ਵਿੱਚ ਮਦਦ ਮਿਲੇਗੀ।

ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਨੇ ਸਬ-ਡਿਵੀਜ਼ਨਲ ਹਸਪਤਾਲ ਚਮਕੌਰ ਸਾਹਿਬ ਵਿੱਚ 33 ਨਵੀਆਂ ਅਸਾਮੀਆਂ ਸਿਰਜਣ ਦੀ ਮਨਜ਼ੂਰੀ ਦਿੱਤੀ ਹੈ। ਇਸ ਨਾਲ ਹਸਪਤਾਲ ਵਿੱਚ ਮਰੀਜ਼ਾਂ ਨੂੰ ਵਧੀਆ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।

ਨਵੇਂ ਬਣੇ ਮਲੇਰਕੋਟਲਾ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ 19 ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। ਇਨ੍ਹਾਂ ਵਿੱਚ ਸਿਵਲ ਸਰਜਨ, ਸਹਾਇਕ ਸਿਵਲ ਸਰਜਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸਮੇਤ ਹੋਰ ਅਹੁਦੇ ਸ਼ਾਮਲ ਹਨ।

ਇਸ ਤੋਂ ਇਲਾਵਾ ਸੂਬੇ ਵਿੱਚ ਡਾਕਟਰਾਂ ਅਤੇ ਡੈਂਟਲ ਅਫ਼ਸਰਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ 80 ਅਹੁਦਿਆਂ ਨੂੰ ਭਰਨ ਦੀ ਮਨਜ਼ੂਰੀ ਦਿੱਤੀ ਗਈ। ਸਬ-ਡਿਵੀਜ਼ਨਲ ਹਸਪਤਾਲ ਧੂਰੀ ਅਤੇ ਨਵੇਂ ਬਣੇ ਐੱਮਸੀਐੱਚ ਸੈਂਟਰ ਲਈ ਵੀ 119 ਨਵੀਆਂ ਅਸਾਮੀਆਂ ਸਿਰਜਣ ਨੂੰ ਹਰੀ ਝੰਡੀ ਦਿੱਤੀ ਗਈ।

ਮੀਟਿੰਗ ਵਿੱਚ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਵੀ ਪੇਸ਼ ਕੀਤੀ ਗਈ, ਜਿਸ ਨੂੰ ਕੈਬਨਿਟ ਵੱਲੋਂ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਗਈ।

ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਫੈਸਲਿਆਂ ਨਾਲ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ, ਸਿਹਤ ਸੇਵਾਵਾਂ ਵਿੱਚ ਸੁਧਾਰ ਹੋਵੇਗਾ ਅਤੇ ਵੱਖ-ਵੱਖ ਵਿਭਾਗਾਂ ਵਿੱਚ ਰੁਜ਼ਗਾਰ ਦੇ ਮੌਕੇ ਵਧਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.