IMG-LOGO
ਹੋਮ ਪੰਜਾਬ: ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ...

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ ਦੀ ਤਾਰੀਖ ਬਦਲੀ, ਹੁਣ 8 ਸਤੰਬਰ ਨੂੰ ਹੋਵੇਗਾ ਸਮਾਗਮ

Admin User - Sep 05, 2026 04:48 PM
IMG

ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਲਾਇਲਪੁਰ ਖਾਲਸਾ ਸਕੂਲ ਵਿਖੇ ਕਰਵਾਇਆ ਜਾਣ ਵਾਲਾ ਡਰੋਨ ਲਾਈਟ ਸ਼ੋਅ ਹੁਣ 6 ਸਤੰਬਰ ਦੀ ਬਜਾਏ 8 ਸਤੰਬਰ ਨੂੰ ਕਰਵਾਇਆ ਜਾਵੇਗਾ। ਪਹਿਲਾਂ ਇਹ ਸਮਾਗਮ 6 ਸਤੰਬਰ ਨੂੰ ਸ਼ਾਮ 6 ਵਜੇ ਹੋਣਾ ਤੈਅ ਕੀਤਾ ਗਿਆ ਸੀ, ਜਿਸ ਨੂੰ ਹੁਣ ਮੁਲਤਵੀ ਕਰ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੇ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸਮੇਤ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਡਰੋਨ ਸ਼ੋਅ ਦੇ ਨਾਲ ਕਰਵਾਇਆ ਜਾਣ ਵਾਲਾ ਕੀਰਤਨ ਦਰਬਾਰ ਵੀ ਹੁਣ 8 ਸਤੰਬਰ ਨੂੰ ਹੀ ਆਯੋਜਿਤ ਕੀਤਾ ਜਾਵੇਗਾ। ਸਮਾਗਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਨਾਲ ਜੋੜਨਾ ਹੈ।

ਇਸੇ ਤਹਿਤ ਐਸ.ਡੀ.ਐਮ. ਸ਼ੁਭੀ ਆਂਗਰਾ ਵੱਲੋਂ ਵੀ ਸਮਾਗਮ ਵਾਲੀ ਥਾਂ ਦਾ ਦੌਰਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਸੌਂਪਦਿਆਂ ਸਮਾਗਮ ਦੌਰਾਨ ਸਾਰੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਐਸ.ਡੀ.ਐਮ. ਨੇ ਕਿਹਾ ਕਿ ਡਰੋਨ ਲਾਈਟ ਸ਼ੋਅ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਦਰਸ਼ਨ ਅਤੇ ਸਦੀਵੀ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਵੱਖ-ਵੱਖ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.